Tuesday, May 19Malwa News
Shadow

Tag: breaking news

ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

Hot News
ਚੰਡੀਗੜ੍ਹ, 6 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆ...
ਸੀਐਮ ਨਾਇਬ ਸਿੰਘ ਸੈਣੀ ਨੇ ਕੀਤੀ ਨਮੋ ਭਾਰਤ ਕੋਰੀਡੋਰ ਦੀ ਪ੍ਰਗਤੀ ਦੀ ਸਮੀਖਿਆ

ਸੀਐਮ ਨਾਇਬ ਸਿੰਘ ਸੈਣੀ ਨੇ ਕੀਤੀ ਨਮੋ ਭਾਰਤ ਕੋਰੀਡੋਰ ਦੀ ਪ੍ਰਗਤੀ ਦੀ ਸਮੀਖਿਆ

Haryana
ਚੰਡੀਗੜ੍ਹ, 6 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਨਸੀਆਰ ਖੇਤਰ ਵਿੱਚ ਅੱਠ ਨਮੋ ਭਾਰਤ ਕੋਰੀਡੋਰ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ਦੇ ਤਹਿਤ ਤਿੰਨ ਕੋਰੀਡੋਰ ਮੌਜੂਦਾ ਵਿੱਚ ਪੜਾਅ-1 ਵਿੱਚ ਲਾਗੂ ਕਰਨ ਦੇ ਅਧੀਨ ਹੈ। ਇੰਨ੍ਹਾਂ ਵਿੱਚ ਦਿੱਲੀ-ਗਾਜਿਆਬਾਦ-ਮੇਰਠ (82 ਕਿਲੋਮੀਟਰ), ਦਿੱਲੀ-ਗੁਰੂਗ੍ਰਾਮ-ਐਸਐਨਬੀ (105 ਕਿਲੋਮੀਟਰ) ਅਤੇ ਦਿੱਲੀ-ਪਾਣੀਪਤ-ਕਰਨਾਲ (136 ਕਿਲੋਮੀਟਰ) ਮਾਰਗ ਸ਼ਾਮਿਲ ਹੈ। ਮੀਟਿੰਗ ਵਿੱਚ ਹਰਿਆਣਾ ਦੇ ਵਾਤਾਵਰਣ ਅਤੇ ਵਨ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਹੋਏ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਵਾਜਾਈ ਦੀ ਭੀੜ ਨੂੰ ਘੱਟ ਕਰਨ, ਖੇਤਰੀ ਸੰਪਰਕ ਨੂੰ ਪ੍ਰੋਤਸਾਹਨ ਦੇਣ ਅਤੇ ਹਰਿਆਣਾ ਦੇ ਸ਼ਹਿਰੀ ਅਤੇ ਨੀਮ-ਸ਼ਹਿਰੀ ਖੇਤਰਾਂ ਵਿੱਚ ਆਰਥਕ ਵਿਕਾਸ ਨੂੰ ਵਧਾਉਣ ਵਿੱਚ ਨਮੋ ਭਾਰਤ ਕੋਰੀਡੋਰ (ਆਰਆਰਟੀਐਸ) ਦੀ ਬਦਲਾਅਕਾਰੀ ਸਮਰੱਥਾ 'ਤੇ ਜੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿੱਲੀ-ਐਸਐਨਬੀ ਅਤੇ ਦਿੱਲੀ-ਕਰਨਾਲ ਪਰਿਯੋਜਨਾਂਵਾਂ ਲਈ ਮੰਜੂਰੀ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦਾ ਸਮੇਂ 'ਤੇ ਪੂਰਾ ਹੋਣਾ ਯਕੀਨੀ ਹੋ ਸਕੇ। ਮੀਟਿੰਗ...
CM Nayab Singh Saini reviews progress of Namo Bharat corridors to boost regional mobility in NCR

CM Nayab Singh Saini reviews progress of Namo Bharat corridors to boost regional mobility in NCR

English, Haryana
Chandigarh, May 6 : Haryana Chief Minister Sh. Nayab Singh Saini reviewed the progress of eight Namo Bharat corridor projects in the NCR region under which three corridors are currently under implementation in Phase-I. These include Delhi-Ghaziabad-Meerut (82 km), Delhi-Gurugram-SNB (105 km) and Delhi-Panipat-Karnal (136 km) routes. Haryana Environment and Forest Minister Rao Narbir Singh also attended the meeting. During the meeting, the Chief Minister emphasized the transformative potential of the Namo Bharat corridors (RRTS) in easing traffic congestion, boosting regional connectivity, and enhancing economic development across urban and semi-urban areas of Haryana. He instructed officials to expedite approvals for the Delhi-SNB and Delhi-Karnal projects to ensure their timely completion...
ਬਲੱਡ ਹੈਲਪ ਲਾਈਨ ਫਾਊਂਡੇਸ਼ਨ ਵੱਲੋਂ ਲਗਾਏ ਕੈਂਪ ‘ਚ 101 ਯੂਨਿਟ ਖ਼ੂਨ ਇਕੱਤਰ

ਬਲੱਡ ਹੈਲਪ ਲਾਈਨ ਫਾਊਂਡੇਸ਼ਨ ਵੱਲੋਂ ਲਗਾਏ ਕੈਂਪ ‘ਚ 101 ਯੂਨਿਟ ਖ਼ੂਨ ਇਕੱਤਰ

Local
ਰਾਜਪੁਰਾ, 6 ਮਈ (ਦੀਪਕ ਕੁਮਾਰ) ਰੋਟਰੀ ਭਵਨ ਰਾਜਪੁਰਾ ਵਿਖੇ ਬਲੱਡ ਹੈਲਪਲਾਈਨ ਫਾਊਂਡੇਸ਼ਨ ਰਾਜਪੁਰਾ ਤੇ ਕ੍ਰਾਂਤੀਵੀਰ ਯੂਥ ਕਲੱਬ ਪੜਾਓ ਦੇ ਸਾਂਝੇ ਯਤਨਾਂ ਸਦਕਾ ਸੰਸਥਾਪਕ/ ਪ੍ਰਧਾਨ ਸੁਰੇਸ਼ ਅਣਖੀ ਦੇ ਸਪੁੱਤਰ ਕ੍ਰਾਂਤੀਵੀਰ ਦੇ 17ਵੇਂ ਜਨਮ ਦਿਨ ਮੌਕੇ ਕੈਂਪ ਕਮਾਂਡਰ ਅਮਨ ਮਹਿਰਾ ਧਮੋਲੀ, ਜਸਵਿੰਦਰ ਸਿੰਘ ਭੱਪਲ,ਡਾ ਸਤੀਸ਼ ਮਾਝੀ, ਸੁਰੇਸ਼ ਮੂਖੇਜਾ,ਗੁਰਦੇਵ ਸਿੰਘ ਲਾਲਕਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਕੈਂਪ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਡੀਐਸਪੀ ਟ੍ਰੈਫਿਕ ਮੋਹਾਲੀ ਕਰਨੈਲ ਸਿੰਘ, ਡੀਐਸਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ, ਸਾਬਕਾ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਬੀਜੇਪੀ ਹਲਕਾ ਇੰਚਾਰਜ ਰਾਜਪੁਰਾ ਜਗਦੀਸ਼ ਕੁਮਾਰ ਜੱਗਾ ਨੇ ਸ਼ਿਰਕਤ ਕੀਤੀ ਪ੍ ਖ਼ੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਰਿਫਰੈਸ਼ਮੈਂਟ, ਸਰਟੀਫਿਕੇਟ, ਸ਼ਾਨਦਾਰ ਸ਼ੀਲਡ ਦੇ ਸਨਮਾਨਿਤ ਕੀਤਾ ਤੇ ਕ੍ਰਾਂਤੀਵੀਰ ਨੂੰ ਜਨਮਦਿਨ ਮੌਕੇ ਆਸ਼ਿਰਵਾਦ ਦਿੱਤਾ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਖੁਦ ਖੂਨਦਾਨ ਕਰਦਿਆਂ ਟਿੰਕੂ ਪੜਾਓ, ਐਡਵੋਕੇਟ ਅਜੈ ਕੁਮਾਰ ਪੜਾਓ, ਗੁਰਜਿੰਦਰ...
ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

Breaking News
ਚੰਡੀਗੜ੍ਹ, 6 ਮਈ : ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਸਹਿਕਾਰੀ ਬੈਂਕਾਂ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕਾਂ ਦੇ ਵਿਕਾਸ ਵਿੱਚ ਡਿਫਾਲਟਰ ਸਭ ਤੋਂ ਵੱਡੀ ਰੁਕਾਵਟ ਬਣਦੇ ਹਨ ਕਿਉਂਕਿ ਇਨ੍ਹਾਂ ਕੋਲ ਡੁੱਬੇ ਪੈਸੇ ਨਾਲ ਹੋਰ ਲੋੜਵੰਦ ਲੋਕਾਂ ਦੀ ਮਾਲੀ ਇਮਦਾਦ ਕਰਨ ਵਿੱਚ ਵਿਘਨ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨ ਹਮੇਸ਼ਾ ਬੈਂਕ ਨੂੰ ਪਹਿਲ ਦੇ ਆਧਾਰ ਉਤੇ ਕਰਜ਼ਾ ਮੋੜਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਵੱਡੇ ਕਿਸਾਨ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਮੁਲਾਜ਼ਮ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ, ਉਨ੍ਹਾਂ ਨੂੰ ਵੀ ਆਪਣੇ ਬਕਾਏ ਦਾ ਭੁਗਤਾਨ ਤੁਰੰਤ ਕਰਨਾ ਚਾਹੀਦਾ...
ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ : ਸੌਂਦ

ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ : ਸੌਂਦ

Hot News
ਚੰਡੀਗੜ੍ਹ, 5 ਮਈ: ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਪਾਣੀਆਂ ਸਬੰਧੀ ਸੂਬਾਈ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੱਪਸ਼ਟ ਕਿਹਾ ਕਿ ਕਿਸੇ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਨੂੰ ਅੱਜ ਇਹ ਦਿਨ ਵੇਖਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੇ ਕਈ ਬਲਾਕ ਡਾਰਕ ਜ਼ੋਨ ਵਿੱਚ ਆ ਗਏ ਹਨ। ਉਨ੍ਹਾਂ ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ। ਸੌਂਦ ਨੇ ਕਿਹਾ ਕਿ 80ਵਿਆਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਜਦੋਂ ਕਾਂਗਰਸ ਦੀਆਂ ਸਰਕਾਰਾਂ ਸਨ ਅਤੇ ਕੇਂਦਰ ਵਿੱਚ ਵੀ ਕਾਂਗਰਸ ਦੀ ਸਰਕਾਰ ਸੀ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਪਾਣੀਆਂ ਦੇ ਹੱਕਾਂ ਲਈ ਖੜ੍ਹਨ ਦੀ ਥਾਂ ਗੋਡੇ ਟੇਕ ਦਿੱਤੇ ਸਨ। ਉਨ੍ਹਾਂ ਸਾਫ ਸ਼ਬਦਾਂ ਵਿੱਚ ਪਾਣੀਆਂ ਦੀ ਲੁੱਟ ਲਈ ਅਤੀਤ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਦੋਸ਼...
Haryana Cabinet approves repeal of 1930 Code, Notifies New Municipal Account Code 2025

Haryana Cabinet approves repeal of 1930 Code, Notifies New Municipal Account Code 2025

English, Haryana
Chandigarh, May 5 : The Haryana Cabinet, which met under the chairmanship of Chief Minister Sh. Nayab Singh Saini here today, approved the repeal of the existing British-Era Municipal Account Code, 1930 and the notification of the Haryana Municipal Account Code, 2025 (Part-I and II) for implementation across all municipalities in the state which aims at bringing transparency in the accounting system of municipal bodies in Haryana. The age-old Municipal Account Code, 1930 is unable to cope with the challenges that the metamorphic changes have posed. Moreover, technological advancements have also made the municipal account code provisions obsolete and redundant. The Municipal Account Code, 1930, which has been in effect for nearly a century, has several limitations and drawbacks in maintaini...
ਪਾਣੀ ‘ਤੇ ਪੰਜਾਬ ਓਛੀ ਸਿਆਸਤ ਨਾ ਕਰੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਾਣੀ ‘ਤੇ ਪੰਜਾਬ ਓਛੀ ਸਿਆਸਤ ਨਾ ਕਰੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 5 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਾਣੀ ਦੇ ਮੁੱਦੇ 'ਤੇ ਪੰਜਾਬ ਓਛੀ ਸਿਆਸਤ ਕਰ ਰਿਹਾ ਹੈ। ਇਸ ਤੋਂ ਪਹਿਲਾਂ ਵੀ ਐਸਵਾਈਐਲ ਮੁੱਦੇ 'ਤੇ ਪੰਜਾਬ ਵਿਧਾਨਸਭਾ ਵਿੱਚ ਪ੍ਰਸਤਾਵ ਪਾਸ ਕੀਤਾ ਅਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦਰ-ਕਿਨਾਰ ਕੀਤਾ। ਪਾਣੀ ਕੁਦਰਤੀ ਸਰੋਤ ਹੈ ਅਤੇ ਇਹ ਦੇਸ਼ ਦੀ ਧਰੋਹਰ ਹੈ। ਅੱਜ ਵੀ ਹਰਿਆਣਾਂ ਦੇ ਹਿੱਸੇ ਦਾ ਪੀਣ ਦਾ ਪਾਣੀ ਨਾ ਦੇਣ 'ਤੇ ਮਾਨ ਸਰਕਾਰ ਨੇ ਪੰਜਾਬ ਵਿਧਾਨਸਭਾ ਵਿੱਚ ਪ੍ਰਸਤਾਵ ਪਾਸ ਕੀਤਾ, ਜੋ ਅਨੈਤਿਕ ਹੈ ਅਤੇ ਭਾਰਤੀ ਸੰਘੀਅ ਢਾਂਚੇ ਦੇ ਖਿਲਾਫ ਹੈ। ਮੁੱਖ ਮੰਤਰੀ ਅੱਜ ਹਰਿਆਣਾ ਕੈਬੀਨੇਟ ਦੀ ਮੀਟਿੰਗ ਬਾਅਦ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿਧਾਨਸਭਾ ਵਿੱਚ ਪਾਸ ਪ੍ਰਸਤਾਵ ਸਿੱਖ ਸਮਾਜ ਦੇ ਦੱਸਾਂ ਗੁਰੂਆਂ ਵੱਲੋਂ ਦਿਖਾਏ ਮਾਰਗ ਦੇ ਖਿਲਾਫ ਹੈ। ਮਾਨ ਸਰਕਾਰ ਨੂੰ ਗੁਰੂਆਂ ਦੇ ਵਚਨ ਨੂੰ ਨਿਭਾਉਣਾ ਚਾਹੀਦਾ ਹੈ ਅਤੇ ਬਿਨ੍ਹਾਂ ਸ਼ਰਤ ਪਾਣੀ ਛੱਡਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਇੰਡੀ ਗਠਜੋੜ ਦਾ ਹਿੱਸਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਬਾਬਾ ਸਾਹੇਬ ਦੇ ਪਵ...
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

Hot News
ਚੰਡੀਗੜ੍ਹ, 5 ਮਈ : ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ। ਪੰਜਾਬ ਦੇ ਪਾਣੀਆਂ ਦੀ ਰਾਖੀ 'ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।ਵਿੱਤ...
ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ : ਬਰਿੰਦਰ ਕੁਮਾਰ ਗੋਇਲ

ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ : ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 5 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦੇ ਸਕਦੀ। ਇਨਸਾਨੀਅਤ ਦੇ ਨਾਤੇ ਪੀਣ ਲਈ ਜੋ 4000 ਕਿਊਸਿਕ ਪਾਣੀ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ, ਉਹ ਜਾਰੀ ਰਹੇਗਾ। ਇਸ ਤੋਂ ਇਲਾਵਾ ਇੱਕ ਵੀ ਪਾਣੀ ਦੀ ਬੂੰਦ ਨਹੀਂ ਦਿੱਤੀ ਜਾਵੇਗੀ। ਸ੍ਰੀ ਗੋਇਲ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ ਤਰੀਕੇ ਨਾਲ ਬੀ.ਬੀ.ਐਮ.ਬੀ. ਦੀ ਬੁਲਾਈ ਗਈ ਮੀਟਿੰਗ ਦੀ ਵੀ ਕਰੜੀ ਨਿੰਦਾ ਕੀਤੀ।ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਬੀ.ਬੀ.ਐਮ.ਬੀ. ਕੇਵਲ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ। ਮੀਟਿੰਗ ਵਿੱਚ ਨਾ ਪੰਜਾਬ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਨਾ ਪੰਜਾਬ ਦੇ ਹੱਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ, ਇਸ ਲਈ ਬੀ.ਬੀ.ਐਮ.ਬੀ....