50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਡਾ ਬਲਜੀਤ ਕੌਰ
ਚੰਡੀਗੜ੍ਹ, 5 ਮਈ : ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੇਵਲ ਇਕ ਪ੍ਰਸ਼ਾਸਨਿਕ ਫੈਸਲਾ ਨਹੀਂ, ਸਗੋਂ ਪੰਜਾਬ ਦੇ ਪਾਣੀ ਅਧਿਕਾਰ ਅਤੇ ਕਿਸਾਨਾਂ ਦੇ ਹੱਕ ਲਈ ਇੱਕ ਇਤਿਹਾਸਕ ਕਦਮ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਨਾਲ ਹਮੇਸ਼ਾ ਪਾਣੀ ਬਟਵਾਰੇ ਵਿੱਚ ਬੇਇਨਸਾਫ਼ੀ ਹੋਈ ਹੈ। ਨਾਜਾਇਜ਼ ਸੰਧੀਆਂ ਅਤੇ ਕਾਨੂੰਨਾਂ ਰਾਹੀਂ ਪੰਜਾਬ ਦੇ ਹੱਕਾਂ ਦੀ ਲੁੱਟ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਕੇਂਦਰ ਸਰਕਾਰ ਦੀ ਭੂਮਿਕਾ ਰਹੀ, ਸਗੋਂ ਉਸ ਸਮੇਂ ਦੀਆਂ ਪੰਜਾਬ ਸਰਕਾਰਾਂ ਦੀ ਵੀ ਇਸ ਵਿੱਚ ਭਾਗੀਦਾਰੀ ਸੀ। ਮਲੋਟ ਹਲਕੇ ਦੀ ਮਿਸਾਲ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ 50 ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਟੇਲਾਂ 'ਤੇ ਬੈਠੇ ਪਿੰਡਾਂ ਦੇ ਲੋਕ ਪਾਣੀ ਲਈ ਤਰਸ ਰਹੇ ਸਨ। ਪਿੰਡ ਬਲਮਗੜ੍ਹ, ਰਾਮਗੜ, ਰਾਮ ਨਗਰ, ਤਰਖਾਣਵਾਲਾ ਆਦਿ ਪਿੰਡਾਂ...








