ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।
ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ...








