ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼
ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ। ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ...








