ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ
ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ|
ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਹੋਵੇਗਾ। ਇਸ ਮੌਕੇ ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ ਅਤੇ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਣਗੀਆਂ।
ਭਾਸ਼ਾ ਮਾਹ ਦੌਰਾਨ ਰਾਜ ਭਰ ’ਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ।
ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਸਾਲ 2021 ਲਈ ਐਲਾਨੇ ਗਏ ਪੁਰਸਕਾਰਾਂ ਵਿੱਚ ਬਲਦੇਵ ਸਿੰਘ ਨੂੰ ਸੂਰਜ ਕਦੇ ਨਹੀਂ ਮਰਦਾ ਲਈ ਨਾਨਕ ਸਿੰਘ ਪੁਰਸਕਾਰ (ਨਾ...






