ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ
ਚੰਡੀਗੜ੍ਹ, 26 ਅਪ੍ਰੈਲ: ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ ਕਰਨਾ ਸ਼ਾਮਲ ਹੈ ਤਾਂ ਜੋ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਦੀ ਕਮੀ ਲਿਆਂਦੀ ਜਾ ਸਕੇ। ਇਸ ਸੀਜ਼ਨ ਡੇਂਗੂ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ, “ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀਐਚਸੀ, ਈਐਸਆਈ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੱਛਰਦਾਨੀਆਂ ਵਾਲੇ ਸਮਰਪਿਤ ਡੇਂਗੂ ਬੈੱਡ ਅਲਾਟ ਕੀਤੇ ਗਏ ਹਨ, ਜਦੋਂ ਕਿ 881 ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਜਾਰੀ ਰਹੇਗਾ।”ਅੱਜ ਇੱਥੇ ਪੰਜਾਬ ਭਵਨ ਵਿਖੇ ਵੈਕਟਰ ਬੋਰਨ ਬਿਮਾਰੀਆਂ ਬਾਰੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡ...








