ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ
ਚੰਡੀਗੜ੍ਹ, 29 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ।
ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ।
ਮੀਟਿੰਗ ਦੌਰਾਨ ਸ. ਲਾਲਜੀਤ ਸਿੰ...








