ਮੇਰਾ ਅਗਲਾ ਨਿਸ਼ਾਨਾਂ ਔਰਤਾਂ ਨੂੰ ਹਜਾਰ ਰੁਪਏ ਮਹੀਨਾ ਸ਼ੁਰੂ ਕਰਨਾ : ਭਗਵੰਤ ਮਾਨ
ਹੁਸ਼ਿਆਰਪੁਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹੈ। ਤੁਸੀਂ ਇਸ਼ਾਂਕ ਨੂੰ ਜਿੱਤਾ ਦਿਉ, ਤੁਹਾਡਾ ਜਿਹੜਾ ਵੀ ਕੱਮ ਮੇਰੇ ਕੋਲ ਲੈਕੇ ਆਵੇਗਾ, ਮੈਂ ਤੁਰੰਤ ਦਸਤਖਤ ਕਰਕੇ ਪਾਸ ਕਰਾਂਗਾ।
ਮੀਟਿੰਗ ਵਿੱਚ ਆਈਆਂ ਔਰਤਾਂ ਨੂੰ ਦੇਖ ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ-ਭੈਣਾਂ ਸਿਰਫ਼ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਇਸ ਲਈ ਆਉਂਦੀਆਂ ਹਨ ਕਿਉਂਕਿ ਉਹ ਜਾਣਦੀਆਂ ਹਨ ਕਿ ਸਿਰਫ਼ ਸਾਡੀ ਸਰਕਾਰ ਹੀ ਉਨ੍ਹਾਂ ਦੇ ਚੁੱਲ੍ਹੇ ਦੀ ਸੰਭਾਲ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮੇਰਾ ਅਗਲਾ ਮਿਸ਼ਨ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਅਸੀਂ ਵਿਧਾਨ ਸਭਾ 'ਚ ਇਕ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ, ਜਿਸ ਤਹਿਤ ਹੁਣ ਲੜਕੀਆਂ ਵੀ ਫਾਇਰ ਬ੍ਰਿਗੇਡ 'ਚ ਭਰਤੀ ਹੋ ਸਕਣਗੀਆਂ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ...








