ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਕੇਂਦਰਿਤ ਰਹੀ
ਚੰਡੀਗੜ੍ਹ, 23 ਅਕਤੂਬਰ: ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ, ਪ੍ਰੀਤੀ ਚਾਵਲਾ ਤੋਂ ਇਲਾਵਾ ਇੰਦਰਾ ਗੁਪਤਾ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਸਾਰੇ ਮੈਂਬਰ ਅਤੇ ਕਮਲ ਕੁਮਾਰ ਗਰਗ, ਆਈ.ਏ.ਐਸ ਮੈਂਬਰ ਸਕੱਤਰ ਹਾਜ਼ਿਰ ਹੋਏ।
ਮੀਟਿੰਗ ਦੌਰਾਨ ਚੇਅਰਮੈਨ ਨੇ ਮੈਂਬਰਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ, ਦੇ ਅਚਨਚੇਤ ਦੌਰੇ ਤੋਂ ਬਾਅਦ ਸਾਹਮਣੇ ਆਏ ਖੁਲਾਸਿਆਂ ਨੂੰ ਉਜਾਗਰ ਕੀਤਾ। ਇਸ ਦੌਰੇ ਨੇ ਕਈ ਆਂਗਣਵਾੜੀ ਕੇਂਦਰਾਂ ਵਿੱਚ ਕੁਝ ਕਮੀਆਂ ਨੂੰ ਉਜਾਗਰ ਕੀਤਾ ਹੈ, ਜਿੱਥੇ ਸੁਧਾਰ ਦੀ। ਇਨ੍ਹਾਂ ਵਿੱਚ ਕਈ ਥਾਵਾਂ ’ਤੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ, ਬੱਚਿਆਂ ਦੀਆਂ...








