ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੇ ਚੱਲ ਰਹੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਪੂਰਾ ਕੀਤਾ ਜਾਵੇ।
ਮੰਤਰੀਆਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਗਰ ਨਿਗਮ ਕਮਿਸ਼ਨਰ ਸਬੰਧਤ ਉਦਯੋਗਿਕ ਫੋਕਲ ਪੁਆਇੰਟਾਂ ਦਾ ਦੌਰਾ ਕਰਨ ਅਤੇ ਚੱਲ ਰਹੇ ਕੰਮਾਂ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਉਦਯੋਗਿਕ ਐਸੋਸੀਏਸ਼ਨਾਂ ਦੀ ਸੂਚ...







