ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਭਗਵੰਤ ਮਾਨ
ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ 'ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕ...








