Sunday, October 4Malwa News
Shadow

Tag: breaking news

ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

Breaking News
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ 53.26 ਲੱਖ ਰੁਪਏ ਇਕੱਠੇ ਕੀਤੇ। ਵਿੰਗ ਵੱਲੋਂ ਇਸੇ ਮਿਆਦ ਦੌਰਾਨ 14412 ਨਿਰੀਖਣ ਅਤੇ 1062 ਚਲਾਨ ਕੀਤੇ ਗਏ। ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਸਰਗਰਮੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਰਟਰੀਆਂ ਹਨ, ਜਦਕਿ ਸਰਹਿੰਦ ਅਤੇ ਖੰਨਾ ਵਿੱਚ ਵੀ ਇਸੇ ਤਰਜ...
ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 22 ਅਗਸਤ: 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 214ਵੇਂ ਦਿਨ, ਪੁਲਿਸ ਟੀਮਾਂ ਨੇ  352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ । ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਮਨਾਇਆ ਗਿਆ ਈ.ਸੀ.ਸੀ.ਈ ਦਿਵਸ

Hot News
ਫ਼ਰੀਦਕੋਟ, 21 ਅਗਸਤ -  ਸਮਾਜਿਕ ਸੁਰੱਖਿਆ,  ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ. ਦਿਵਸ  (ਅਰਲੀ ਚਾਇਲਡ ਹੁਡ ਕੇਅਰ ਐਂਡ ਐਜੂਕੇਸ਼ਨ ਡੇਅ) ਮਨਾਇਆ ਗਿਆ।ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਖਾਸ ਕਰਕੇ ਭਾਵਨਾਤਮਿਕ ਵਿਕਾਸ ਨੂੰ ਕੇਂਦਰ ਵਿੱਚ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਪਛਾਣਨ, ਸਮਝਣ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਗਟਾਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨਾਲ ਖੇਡਾਂ, ਕਹਾਣੀਆਂ, ਗੀਤਾਂ, ਰੋਲ-ਪਲੇਅ, ਚਿੱਤਰਕਾਰੀ ਅਤੇ ਸਮੂਹ ਗਤੀਵਿਧੀਆਂ ਰਾਹੀਂ ਖੁਸ਼ੀ, ਦੁੱਖ, ਗੁੱਸਾ, ਡਰ ਅਤੇ ਪਿਆਰ ਵਰਗੀਆਂ ਵੱਖ-ਵੱਖ ਭਾਵਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਰਤਨਦੀਪ ਸੰਧੂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਦੇ ਭਾਵਨਾਤਮਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਸਮਝਣ ਅ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ਵਿਖੇ ਕਰਨਗੇ ‘ਲੋਕ ਮਿਲਣੀ’

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ਵਿਖੇ ਕਰਨਗੇ ‘ਲੋਕ ਮਿਲਣੀ’

Hot News
ਨੰਗਲ 22 ਅਗਸਤ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਅਗਸਤ ਨੂੰ ਪਿੰਡ ਗਾਗੜਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ।     ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਉਹ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਇਸ ਵਾਰ ‘ਲੋਕ ਮਿਲਣੀ’ ਦਾ ਆਯੋਜਨ ਗਾਗੜਾ ਵਿਖੇ ਕੀਤਾ ਜਾ ਰਿਹਾ ਹੈ।         ਇਸ ਮੌਕੇ ਬੈਂਸ ਪਰਿਵਾਰ ਵੱਲੋਂ ਪ੍ਰਾਚੀਨ ਸਿੱਧ ਬਾਬਾ ਬਾਲਕ ਨਾਥ ਮੰਦਰ, ਗਾਗੜਾ ਵਿਖੇ ਧਾਰਮਿਕ ਭੰਡਾਰਾ ਵੀ ਕਰਵਾਇਆ ਜਾਵੇਗਾ। ਬੈਂਸ ਪਰਿਵਾਰ ਨੇ ਸਮੂਹ ਸੰਗਤ ਅਤੇ ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿੱਚ ਕੀਤੀ ਸ਼ਿਰਕਤ

Hot News
ਨੰਗਲ 22 ਅਗਸਤ: ਭਨੂਪਲੀ ਟੱਪਰੀਆਂ ਵੱਲੋਂ ਸਾਵਣ ਅਸ਼ਟਮੀ ਮੌਕੇ ਕਰਵਾਏ ਜਾ ਰਹੇ ਸਲਾਨਾ ਭੰਡਾਰੇ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਬਾਬਾ ਜੀ ਦੇ ਬਚਨ ਸਰਵਣ ਕੀਤੇ। ਕੈਬਨਿਟ ਮੰਤਰੀ ਨੇ ਬਾਬਾ ਅਮੋਲਕਾ ਨੰਦ ਜੀ ਮਹਾਰਾਜ ਤੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਦੇ ਬਚਨ ਸੰਗਤਾਂ ਨਾਲ ਬੈਠ ਕੇ ਸੁਣੇ ਅਤੇ ਭੰਡਾਰੇ ਦੀ ਸੇਵਾ ਵਿੱਚ ਵੀ ਸ਼ਮੂਲੀਅਤ ਕੀਤੀ। ਰਾਸ਼ਟਰੀ ਸੰਤ ਬਾਬਾ ਬਾਲ ਜੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਾ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ।    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਯਾਤਰਾਵ...
ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਤੇ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਉਪਲੱਬਧ: ਡਾ. ਵਿਸ਼ਾਲਵੀਰ ਸਿੰਘ

ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਤੇ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਉਪਲੱਬਧ: ਡਾ. ਵਿਸ਼ਾਲਵੀਰ ਸਿੰਘ

Local
ਧਨੌਲਾ (22 ਅਗਸਤ, 2026): ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ, ਪਸ਼ੂ ਚਿਕਿਤਸਾ ਸੰਬੰਧੀ ਨਿੱਜੀ ਅਤੇ ਸਰਕਾਰੀ ਕਾਲਜਾਂ ਤੇ ਹਸਪਤਾਲਾਂ,ਦਵਾਈਆਂ ਦੀਆਂ ਦੁਕਾਨਾਂ,ਲੈਬ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ। ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਰਹਿਨੁਮਾਈ ਹੇਠ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ  ਡੇਂਗੂ ਅਤੇ ਚਿਕਨਗੁਣੀਆ ਏਡੀਜ਼ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ਼ ਹੁੰਦਾ ਹੈ ਜੋ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਪਣੇ ਪਰਿਵਾਰ ਦਾ ਵਾਧਾ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਖੜ੍ਹਾ ਨਾ ਹੋਣ ਦਈਏ ਤਾਂ ਅਜਿਹੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ। ਡਾਕਟਰ ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਜਾਂ ਡੇਂਗੂ ਹੋ ਸਕਦਾ ਹੈ ਇਸ ਕਰਕੇ ਬੁਖ...
ਕਾਂਗਰਸ ਪਾਰਟੀ ਤੋਂ ਕੀਤਾ ਕਿਨਾਰਾ, ਪਿੰਡ ਕੋਹਾੜ ਵਿਖੇ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਕਾਂਗਰਸ ਪਾਰਟੀ ਤੋਂ ਕੀਤਾ ਕਿਨਾਰਾ, ਪਿੰਡ ਕੋਹਾੜ ਵਿਖੇ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

Local
ਬਟਾਲਾ, 22 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕੋਹਾੜ ਵਿਖੇ ਕੀਤੀ ਮੀਟਿੰਗ ਦੌਰਾਨ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਕਲਸੀ ਨੇ ਕਾਂਗਰਸ ਪਾਰਟੀ ਤੋਂ ਕਿਨਾਰਾ ਕਰਕੇ ਆਪ ਪਾਰਟੀ ਨਾਲ ਜੁੜਨ ਵਾਲੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨਾਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੂਰ ਕੀਤੀਆਂ ਗਈਆਂ ਹਨ ਤੇ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਰੋੜਾਂ ਰੁਪਏ ਦ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

Local
ਜੈਤੋ, 22 ਅਗਸਤ - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨ ਜਿਲ੍ਹੇ ਦੇ ਹਲਕਾ ਜੈਤੋ ਦੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ       ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।              ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।&n...
ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

Local
ਸੰਗਰੂਰ, 22 ਅਗਸਤ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ” ਰਹੀ। ਇਸ ਤਹਿਤ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਉਨ੍ਹਾਂ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਵੱਖ-ਵੱਖ ਰੌਚਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੁਸ਼ੀ ਦੀ ਭਾਵਨਾ ਨੂੰ ਸਮਝਣ ਅਤੇ ਪਹਿਚਾਨਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਵੱਖ-ਵੱਖ ਤਸਵੀਰਾਂ, ਖੇਡਾਂ ਅਤੇ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਪ੍ਰਗਟਾਵੇ ਨੂੰ ਪਹਿਚਾਣਨ ਅਤੇ ਆਪਣੀ ਖੁਸ਼ੀ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੀ ਰੁਚੀ ਅਤੇ ਉਤਸ...
ਸਪੀਕਰ ਸੰਧਵਾਂ ਵੱਲੋਂ ਚੰਦਬਾਜਾ ਦੇ ਸੜਕ ਹਾਦਸੇ ਦੌਰਾਨ ਦੋ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਵੱਲੋਂ ਚੰਦਬਾਜਾ ਦੇ ਸੜਕ ਹਾਦਸੇ ਦੌਰਾਨ ਦੋ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
 ਕੋਟਕਪੂਰਾ, 22 ਅਗਸਤ-  ਪਿਛਲੇ ਦਿਨੀਂ ਫਰੀਦਕੋਟ ਜਿਲੇ ਦੇ ਪਿੰਡ ਚੰਦਬਾਜਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਹੋਇਆ ਸੀ। ਜਿਸ ਵਿਚ  ਕਾਰ ਅਤੇ ਐਕਟਿਵਾ ਵਿੱਚ ਹੋਈ ਭਿਆਨਕ ਟੱਕਰ ਵਿਚ ਪਿੰਡ ਚੰਦਬਾਜਾ ਦੇ  ਦੋ ਜਣੇ ਜੋ ਕਿ ਐਕਟਿਵਾ ਤੇ ਸਵਾਰ ਸਨ, ਦੀ ਮੌਤ ਹੋ ਗਈ ਸੀ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਇਸ ਭਿਆਨਕ ਹਾਦਸੇ ਵਿਚ ਆਪਣੀਆਂ ਜਾਨਾਂ ਗਵਾ ਚੁੱਕੇ ਦੋ ਸਕੂਟਰ ਚਾਲਕ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ 2 ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ। ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਦੇਣ ਲਈ ਅਰਦਾਸ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹੋਏ ਭਿਆਨਕ ਹਾਦਸੇ ਬਾਰੇ ਗੱਲਬਾਤ ਕੀਤੀ। ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਦੋਨੇ ਨੌਜਵਾਨ ਮੁੱਦਕੀ ਤੋਂ ਆਪਣੀ ਐਕਟਿਵਾ ਤੇ ਪਿੰਡ ਵਾਪਸ ਆ ਰਹੇ ਸੀ ਕਿ...