ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ ਸਕੀਮਾਂ ਦੇ ਵਿਸਥਾਰ 'ਤੇ ਧਿਆਨ ਕੇਂਦ੍ਰਤ ਕਰਦਿਆਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਚੱਲ ਰਹੇ ਕੰਮਾਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕਰਨਾ ਸੀ।
ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ ਨੇ ਮੰਤਰੀ ਸ੍ਰੀ ਭਗਤ ਨੂੰ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ, ਸਿਹਤ ਸੰਭਾਲ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਬੰਧੀ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ। ਉਨ੍ਹਾਂ ਨੇ ਮੰਤਰੀ ਨੂੰ ਮੁੱਖ ਪਹਿਲਕਦਮੀਆ...








