ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ
ਚੰਡੀਗੜ੍ਹ, 1 ਅਕਤੂਬਰ: ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ ਦਾਖਲਿਆਂ ਵਿੱਚ 25 ਫੀਸਦ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਦਾਖ਼ਲਿਆਂ ਦੀ ਗਿਣਤੀ ਪਿਛਲੇ ਵਰ੍ਹੇ 28,000 ਤੋਂ ਵੱਧ ਕੇ ਹੁਣ 35,000 ਤੱਕ ਪਹੁੰਚ ਗਈ ਹੈ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਲਈ ਕੰਮ ਕਰ ਰਹੀ ਤਾਂ ਜੋ ਬੇਰੁਜ਼ਗਾਰੀ ਅਤੇ ਪ੍ਰਵਾਸ ਦੀ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਇਸ ਦਿਸ਼ਾ ਵਿੱਚ ਮਿਸ਼ਨ ਅਧੀਨ ਕੰਮ ਕਰ ਰਹੇ ਹਾਂ ਜਿਸ ਲਈ ਅਸੀਂ ਚਾਲੂ ਵਿੱਦਿਅਕ ਸੈਸ਼ਨ ਦੌਰਾਨ ਆਈਟੀਆਈਜ਼ ਸੀਟਾਂ ਵਧਾਈਆਂ ਹਨ ਅਤੇ ਅਗਲੇ ਵਿੱਦਿਅਕ ਸੈਸ਼ਨ ਵਿੱਚ ਸੀਟਾਂ ਦੀ ਗਿਣਤੀ ਨੂੰ ਵ...








