ਤਰੁਨਪ੍ਰੀਤ ਸਿੰਘ ਸੌਂਦ ਨੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਸ਼ਾਮ ਨੂੰ ਇਥੇ ਸੇਂਟ ਜੌਹਨ ਹਾਈ ਸਕੂਲ ਵਿਖੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੋਮਾਂਚਕ ਤਿੰਨ ਰੋਜ਼ਾ ਮੋਟਰਸਪੋਰਟ ਈਵੈਂਟ ਵਿੱਚ ਭਾਰਤ ਦੇ ਵੱਖ-ਵੱਖ ਹਿੱਸਿਆਂ ਭਾਰਤ ਦੇ ਵੱਖ-ਵੱਖ ਹਿੱਸਿਆਂ, ਜਿਵੇਂ ਕਿ ਕੋਲਕਾਤਾ, ਮੁੰਬਈ, ਸ਼ਿਲਾਂਗ ਅਤੇ ਉੱਤਰਾਖੰਡ, ‘ਤੋਂ ਕੁੱਲ 46 ਟੀਮਾਂ ਹਿੱਸਾ ਲੈ ਰਹੀਆਂ ਹਨ।
ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਇਸ ਮੋਟਰਸਪੋਰਟ ਈਵੈਂਟ ਨੂੰ ਕਰਵਾਉਣ ਲਈ ਸੇਂਟ ਜੌਹਨਜ਼ ਓਲਡ ਬੁਆਏਜ਼ ਐਸੋਸੀਏਸ਼ਨ (ਸਜੋਬਾ) ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ 20ਵੀਂ ਸਜੋਬਾ ਟੀ.ਐਸ.ਡੀ. ਰੈਲੀ 2024 ਵਿੱਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਕੋ-ਸਪੌਂਸਰ ਵਜੋਂ ਸ਼ਾਮਲ ਹੈ। ਇਹ ਰੈਲੀ 28 ਅਤੇ 29 ਸਤੰਬਰ ਨੂੰ ਰੋਜ਼ਾਨਾ ਲਗਭਗ 250 ਕਿਲੋਮੀਟਰ ਸਫ਼ਰ ਤੈਅ ਕਰਨ ਉਪਰੰਤ ਸ਼ਾਮ 6 ਵਜੇ ਸੇਂਟ ਜੌ...








