ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਦਾ ਸਿਲਸਲਾ
ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ 'ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। 31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ 3,879 ਮੀਟਿੰਗਾਂ ਈ.ਆਰ.ਓਜ਼ ਵੱਲੋਂ ਕੀਤੀਆਂ ਗਈਆਂ ਹਨ, ਜਿਸ ਵਿੱਚ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ। ਇਹ ਮੀਟਿੰਗਾਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ ਵੱਲੋਂ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ 4 ਤੇ 5 ਮਾਰਚ 2025 ਨੂੰ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਹੋਈ ਮੁੱਖ ਚੋਣ ਅਧਿਕਾਰੀਆਂ ਦੀ ਕਾਨਫਰੰਸ ਦੌਰਾਨ ਜਾਰੀ ਨਿਰਦੇਸ਼ਾਂ ਮੁਤਾਬਕ ਕੀਤੀਆਂ ਗਈਆਂ ਹਨ।ਇਹਨਾਂ ਯਤਨਾਂ ਦਾ ਉਦੇਸ਼ ਸਬੰਧਤ ਸਮਰੱਥ ਅਧਿਕਾਰੀ ਜਿਵੇਂ ਕਿ ਈਆਰਓ ਜਾਂ ਡੀਈਓ ਜਾਂ ਸੀਈਓ ਵੱਲੋਂ ਕਿ...








