ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ
ਚੰਡੀਗੜ੍ਹ, 26 ਸਤੰਬਰ: ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣ...







