Sunday, March 15Malwa News
Shadow

Tag: breaking news

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਸ੍ਰੀਮਤੀ ਮਧੂਮਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀਮਤੀ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ੍ਰੀਮਤੀ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖਰੀ ਸਾਹ ਲਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ

Breaking News
ਬਰਨਾਲਾ, 20 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ।  ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ।  ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ 'ਤੇ ਕੁਝ ਦਿਨਾਂ 'ਚ ਉਪ ਚੋਣਾਂ ਹੋਣੀਆਂ ਹਨ। ਪੰਜਾਬ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਰਾਮਨਵਾਸੀਆ ਅਤੇ ਕੁਲਵੰਤ ਸਿੰਘ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।  ਦੋਵਾਂ ਆਗੂਆਂ ਨੇ ਸੂਬੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ...
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

Breaking News
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁਹਿੰਮ ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ ਕੇ ਕੈਂਸਰ ਦਾ ਕਾਰਨ ਬਣਨ ਵਾਲੀਆਂ ਅਸ਼ੁੱਧੀਆਂ ਨੂੰ ਨੈਨੋ ਪੱਧਰ ਉਤੇ ਜਾ ਕੇ ਸਾਫ਼ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਪਾਣੀ ਦਾ ਟੀ.ਡੀ.ਐਸ. (ਟੋਟਲ ਡਿਸੋਲਵਡ ਸਾਲਿਡਜ਼) ਪੱਧਰ 100 ਤੋਂ ਥੱਲੇ ਲਿਆ ਕੇ ਇਸ ਨੂੰ ਪੀਣ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਨੇਬੁਲਾ ਓਜ਼ੋਨੇਸ਼ਨ ਕੋਲ ਅਜਿਹੀ ਨੈਨੋ ਲੈਵਲ ਤਕਨਾਲੋਜੀ ਹੈ, ਜਿਸ ਨੇ ਪਾਣੀ ਦੀਆਂ ਅਸ਼ੁੱਧੀਆਂ ਅਤੇ ਕੈਂਸਰ ਦਾ ਕਾਰਨ ਬਣਨ ਵਾਲੇ ਤੱਤਾਂ ਦ...
ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

Breaking News
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਨੂੰ ਦੁਹਰਾਇਆ।ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ "ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ" ਰੱਖਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੀ ਔਰਤ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖ...
ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

Hot News
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ ਕੀਮਤੀ ਖਣਿਜ ਪਦਾਰਥਾਂ ਦੀ ਖੋਜ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਨੈਸ਼ਨਲ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਨ.ਐਮ.ਈ.ਟੀ) ਦੇ ਸਹਿਯੋਗ ਨਾਲ "ਖਣਿਜਾਂ ਦੀ ਖੋਜ" ਵਿਸ਼ੇ 'ਤੇ ਇੱਥੇ ਕਰਵਾਈ ਗਈ ਵਰਕਸ਼ਾਪ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਨੇ ਹਾਲ ਹੀ ਵਿੱਚ ਕੀਤੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਖੇਤਰ ਵਿੱਚ ਹੋਰ ਖਣਿਜਾਂ ਦੀ ਪ੍ਰਾਪਤੀ ਸਬੰਧੀ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਸਰਕਾਰ ਦੇ ਭੂ-ਵਿਗਿਆਨੀਆਂ ਵੱਲੋਂ ਜੁਲਾਈ 2022 ਵਿੱਚ ਸੌਂਪੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਗਿਆਨੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਬਰਵਾਲਾ ਵਿਖੇ 6 ਮਿਲੀਅਨ ਟਨ ਪੋਟਾਸ਼ੀਅਮ ਦੀ ਖੋਜ ਕੀਤੀ ਗਈ ਹੈ। ...
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Punjab News
ਚੰਡੀਗੜ, 20 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ  ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇ...
ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

Breaking News
ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ। ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍...
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Hot News
ਚੰਡੀਗੜ੍ਹ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋ...
ਡਰੱਗ ਸਪਲਾਈ ਦੇ ਦੋਸ਼ੀ ਡੀ.ਐਸ.ਪੀ. ਖਿਲਾਫ ਪਰਚਾ ਦਰਜ

ਡਰੱਗ ਸਪਲਾਈ ਦੇ ਦੋਸ਼ੀ ਡੀ.ਐਸ.ਪੀ. ਖਿਲਾਫ ਪਰਚਾ ਦਰਜ

Hot News
ਚੰਡੀਗੜ੍ਹ, 19 ਸਤੰਬਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।  ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ  1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ...