ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ
ਬਰਨਾਲਾ, 21 ਅਗਸਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ ਵਿੱਚਸੀ.ਸੀ.ਟੀ.ਵੀ. ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਲੇਡੀ ਕੰਡਕਟਰ ਦੀ ਮੌਜੂਦਗੀ, ਅੱਗ ਬੁਝਾ...








