ਦੇਸ਼ ‘ਚ ਵਿਵਾਦ, ਵਿਦੇਸ਼ ‘ਚ ਮਿਲੀ ਵਾਹ-ਵਾਹ, NRI ਦਰਸ਼ਕਾਂ ਨੇ ਬਦਲੀ ਪੰਜਾਬੀ ਫਿਲਮਾਂ ਦੀ ਕਿਸਮਤ
ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ...ਜਿਸਨੂੰ ਆਮ ਤੌਰ 'ਤੇ "ਪਾਲੀਵੁੱਡ" ਕਿਹਾ ਜਾਂਦਾ ਹੈ। ਅੱਜ ਭਾਰਤ ਦੀਆਂ ਸਭ ਤੋਂ ਤੇਜ਼ੀ ਨਾਲ ਵਿਕਸਤ ਹੋ ਰਹੀਆਂ ਖੇਤਰੀ ਫਿਲਮ ਇੰਡਸਟਰੀਆਂ ਵਿੱਚੋਂ ਇੱਕ ਹੈ। ਇਸ ਸਫਲਤਾ ਦੇ ਪਿੱਛੇ ਪੰਜਾਬ ਦੇ ਦਰਸ਼ਕਾਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਭਾਵ ਕਿ ਐਨਆਰਆਈ (Non-Resident Indians) ਦਾ ਬਹੁਤ ਵੱਡਾ ਯੋਗਦਾਨ ਹੈ।
ਤੁਹਾਨੂੰ ਦੱਸ ਦੇਈਏ ਕਿ ਕੈਨੇਡਾ, ਬ੍ਰਿਟੇਨ, ਅਮਰੀਕਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿੱਚ ਵੱਸਦੇ ਲੱਖਾਂ ਪੰਜਾਬੀਆਂ ਨੇ ਪੰਜਾਬੀ ਫਿਲਮਾਂ ਨੂੰ ਸਿਰਫ਼ ਆਰਥਿਕ ਸਹਾਰਾ ਹੀ ਨਹੀਂ ਦਿੱਤਾ ਸਗੋਂ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਪਛਾਣ ਹਾਸਿਲ ਕਰਵਾਉਣ ਵਿੱਚ ਵੀ ਮਦਦ ਕੀਤੀ ਹੈ। ਅੱਜ ਪੰਜਾਬੀ ਫਿਲਮਾਂ ਦੀ ਕਾਮਯਾਬੀ ਦਾ ਵੱਡਾ ਹਿੱਸਾ ਐਨਆਰਆਈ ਦਰਸ਼ਕਾਂ ਨਾਲ ਜੁੜਿਆ ਹੋਇਆ ਹੈ।
ਵਿਦੇਸ਼ਾਂ 'ਚ ਰਿਲੀਜ਼ ਹੋਈਆਂ ਪਹਿਲੀਆਂ ਫਿਲਮਾਂ
ਇੱਥੇ ਇਹ ਜ਼ਿਕਰ ਕਰਨਾ ਬਣਦਾ ਹੈ ਕਿ ਪਾਲੀਵੁੱਡ ਦੀਆਂ ਫਿਲਮਾਂ ਅੱਜ ਕੱਲ੍ਹ ਨਹੀਂ ਬਲਕਿ ਲੰਮੇਂ ਸਮੇਂ ਤੋਂ ਅੰਤਰਰਾਸ਼ਟਰੀ ਬਾਕਸ ਆਫਿਸ ਉਤੇ ਦਬਦਬਾ ਬਣਾ ਕੇ ਬੈਠੀਆਂ ਹਨ। ਇਸ...








