ਦਿੱਲੀ ‘ਤੇ 27 ਸਾਲ ਬਾਅਦ ਫੇਰ ਭਾਜਪਾ ਦਾ ਕਬਜਾ
ਨਵੀਂ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਦੀਆਂ ਚੋਣਾ ਲਈ 5 ਫਰਵਰੀ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ, ਜਿਸ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ, ਜਦਕਿ ਆਮ ਆਦਮੀ ਪਾਰਟੀ ਨੂੰ ਕੇਵਲ 22 ਸੀਟਾਂ ਹੀ ਮਿਲੀਆਂ। ਇਨ੍ਹਾਂ ਚੋਣਾ ਵਿਚ ਕਾਂਗਰਸ ਪਾਰਟੀ ਕਿਸੇ ਵੀ ਸੀਟ ਤੋਂ ਜਿੱਤ ਹਾਸਲ ਨਹੀਂ ਕਰ ਸਕੀ।ਦਿੱਲੀ ਵਿਧਾਨ ਸਭਾ ਦੇ ਕੁੱਲ 70 ਵਿਧਾਨ ਸਭਾ ਹਲਕਿਆਂ ਵਿਚੋਂ ਆਮ ਆਦਮੀ ਪਾਰਟੀ ਨੂੰ ਕੇਵਲ 22 ਸੀਟਾਂ 'ਤੇ ਜਿੱਤ ਹੋਣ ਨਾਲ ਅਰਵਿੰਦ ਕੇਜਰੀਵਾਲ ਨੂੰ ਖਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ 12 ਸਾਲ ਦਿੱਲੀ ਵਿਚ ਸੱਤਾ 'ਤੇ ਕਾਬਜ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਰਵਿੰਦ ਕੇਜਰੀਵਾਲ ਤਿੰਨ ਵਾਰ ਮੁੱਖ ਮੰਤਰੀ ਬਣੇ ਸਨ।ਉਧਰ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਚ 27 ਸਾਲ ਬਾਅਦ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 1993 ਵਿਚ 49 ਸੀਟਾਂ 'ਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਈ ਸੀ। ਉਸ ਵੇਲੇ ਪੰਜ ਸਾਲਾਂ ਦੇ ਰਾਜਭਾਗ ਦੌਰਾਨ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾਂ ਅਤੇ ਸੁਸ਼ਮਾ ਸਵਰਾਜ ਮੁੱਖ ਮੰਤਰੀ ਦੇ ਆਹੁਦੇ 'ਤੇ ਰਹੇ। ਇਸ ਤੋਂ ਬਾਅਦ 1998 ਵ...








