ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ
ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚ...








