Friday, May 15Malwa News
Shadow

Tag: breaking news

ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਹੱਕ ‘ਚ ਫਤਵਾ ਦਿੱਤਾ : ਭਗਵੰਤ ਮਾਨ

ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਹੱਕ ‘ਚ ਫਤਵਾ ਦਿੱਤਾ : ਭਗਵੰਤ ਮਾਨ

Breaking News
ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕ ਪੱਖੀ ਨੀਤੀਆਂ ਦੀ ਜਿੱਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜਿੱਤ ਨਾਲ ਪੰਜਾਬ ਸਰਕਾਰ ਹੋਰ ਵੀ ਸਮਰਪਣ ਦੀ ਭਾਵਨਾ ਨਾਲ ਕੰਮ ਕਰੇਗੀ।ਪੰਜਾਬ ਭਵਨ ਚੰਡੀਗੜ੍ਹ ਵਿਖੇ ਖੋਲ੍ਹੇ ਗਏ ਡਾਈਨਿੰਗ ਹਾਲ ਦਾ ਉਦਘਾਟਨ ਕਰਨ ਪਿਛੋਂ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਤਿੰਨਾ ਸੀਟਾਂ 'ਤੇ ਪਹਿਲਾਂ ਕਾਂਗਰਸ ਦਾ ਕਬਜਾ ਸੀ ਅਤੇ ਹੁਣ ਇਹ ਤਿੰਨੇ ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਹਨ। ਇਸਦਾ ਸਿੱਧਾ ਭਾਵ ਇਹੀ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰਾਂ ਖੁਸ਼ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਿਅੰਗ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦਾ ਮਸਲਾ ਸੁਲਝਾਉਣ ਦੀ ਕੋਸ਼ਿਸ਼ ਤਾਂ ਕਰ ਰਹੇ ਹਨ, ਪਰ ਪ...
ਦੇਖੋ ਇਸ ਜੇਲ ਦੇ ਕੈਦੀਆਂ ਦੀ ਤਨਖਾਹ ਹੈ ਅਧਿਕਾਰੀਆਂ ਤੋਂ ਵੀ ਜ਼ਿਆਦਾ

ਦੇਖੋ ਇਸ ਜੇਲ ਦੇ ਕੈਦੀਆਂ ਦੀ ਤਨਖਾਹ ਹੈ ਅਧਿਕਾਰੀਆਂ ਤੋਂ ਵੀ ਜ਼ਿਆਦਾ

Breaking News
ਲੰਡਨ : ਬ੍ਰਿਟੇਨ ਤੋਂ ਇੱਕ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਇੱਥੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਕਰਨ ਵਾਲੇ ਅਧਿਕਾਰੀਆਂ ਦੇ ਨਾਲ-ਨਾਲ ਮਾਧਮਿਕ ਅਧਿਆਪਕਾਂ, ਜੈਵ ਰਸਾਇਣ ਵਿਗਿਆਨੀਆਂ, ਮਨੋਚਿਕਿਤਸਕਾਂ ਅਤੇ ਦਾਈਆਂ ਨਾਲੋਂ ਵੱਧ ਤਨਖਾਹ ਮਿਲ ਰਹੀ ਹੈ। ਇਹ ਦਾਅਵਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ।ਦੱਸ ਦੇਈਏ ਕਿ ਕੁਝ ਘੱਟ ਸੁਰੱਖਿਆ ਵਾਲੀਆਂ ਖੁੱਲ੍ਹੀਆਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਕੰਮ ਲਈ ਬਾਹਰ ਜਾਣ ਦੀ ਇਜਾਜ਼ਤ ਹੈ। ਪਰ, ਦਿਨ ਦੇ ਅੰਤ ਤੱਕ ਇਹ ਜੇਲ੍ਹ ਵਿੱਚ ਵਾਪਸ ਆ ਜਾਂਦੇ ਹਨ। ਇਹ ਕਦਮ ਕੈਦੀਆਂ ਦੇ ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਜੀਵਨ ਵਾਪਸ ਲਿਆਉਣ ਲਈ ਤਿਆਰ ਕਰਨ ਦੇ ਠੋਸ ਯਤਨ ਦਾ ਹਿੱਸਾ ਹੈ। ਹਾਲਾਂਕਿ, ਕੈਦੀਆਂ ਅਤੇ ਨਾਗਰਿਕ ਸਮਾਜ ਨਾਲ ਸਬੰਧਤ ਲੋਕਾਂ ਦੇ ਵਿਚਕਾਰ ਤਨਖਾਹ ਅੰਤਰ ਨੇ ਬ੍ਰਿਟੇਨ ਵਿੱਚ ਆਮਦਨ ਅਸਮਾਨਤਾ ਬਾਰੇ ਸਵਾਲ ਖੜ੍ਹੇ ਕਰ ਦਿੱਤੇ ਹਨ।ਬ੍ਰਿਟੇਨ ਵਿੱਚ ਸਭ ਤੋਂ ਵੱਧ ਤਨਖਾਹ ਪਾਉਣ ਵਾਲੇ ਕੈਦੀ ਨੂੰ ਪਿਛਲੇ ਸਾਲ 46,005 ਡਾਲਰ ਯਾਨੀ 38,84,491 ਰੁਪਏ ਮਿਲੇ। ਇਸਦਾ ਮਤਲਬ ਹੈ ਕਿ ਉਨ੍ਹਾਂ ਦੀ ਕੁੱਲ ਤਨਖਾਹ ਲਗਭਗ 57,6...
ਪੰਜਾਬ ‘ਚ ਪਸ਼ੂਧਨ ਗਣਨਾ ਦੀ ਸ਼ੁਰੂਆਤ

ਪੰਜਾਬ ‘ਚ ਪਸ਼ੂਧਨ ਗਣਨਾ ਦੀ ਸ਼ੁਰੂਆਤ

Hot News
ਚੰਡੀਗੜ੍ਹ, 23 ਨਵੰਬਰ : ਪੰਜਾਬ ਵਿਚ ਡੇਅਰੀ ਦੇ ਧੰਦੇ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂਆਂ ਦੀਆਂ ਨਸਲਾਂ ਬਾਰੇ ਹੋਰ ਚੰਗੀ ਖੋਜ ਕਰਨ ਲਈ ਪੰਜਾਬ ਦੇ ਜਿਲਾ ਮੁਕਤਸਰ ਸਾਹਿਬ ਤੋਂ 21ਵੀਂ ਪਸ਼ੂਧਨ ਗਣਨਾ ਸ਼ੁਰੂ ਕੀਤੀ ਗਈ। ਇਸ ਦੀ ਸ਼ੁਰੂਆਤ ਕਰਦਿਆਂ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 16 ਵੱਖ ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀਆਂ ਕਿਸਮਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਗਣਨਾ ਦੌਰਾਨ ਪਹਿਲੀ ਵਾਰ ਮਹਿਲਾਵਾਂ ਦੀ ਭੂਮਿਕਾ ਵੀ ਦਰਜ ਕੀਤੀ ਜਾਵੇਗੀ। ਸਾਲ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਡਿਜੀਟਲ ਢੰਗ ਨਾਲ ਗਣਨਾ ਕਰਵਾਈ ਜਾਵੇਗੀ। ਇਹ ਕੰਮ ਫਰਵਰੀ 2025 ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸਰਵੇਖਣ ਤੋਂ ਬਾਅਦ ਇਸ ਦਾ ਅਧਿਐਨ ਕੀਤਾ ਜਾਵੇਗਾ ਅਤੇ ਪਸ਼ੂ ਪਾਲਣ ਬਾਰੇ ਬਣਾਈ ਜਾਣ ਵਾਲੀ ਨੀਤੀ ਵਿਚ ਇਸ ਦੀ ਵੱਡੀ ਭੂਮਿਕਾ ਹੋਵੇਗੀ। ਇਸ ਆਧਾਰ 'ਤੇ ਨਵੀਆਂ ਨੀਤੀਆਂ ਘੜੀਆਂ ਜਾਣਗੀਆਂ।...
ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

Breaking News, Hot News
ਚੰਡੀਗੜ੍ਹ, 23 ਨਵੰਬਰ : ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾ ਲਈ 20 ਨਵੰਬਰ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ। ਇਸ ਦੌਰਾਨ ਚਾਰ ਵਿਚੋਂ ਤਿੰਨ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਇਕ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੀ ਵੱਡੀ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।ਅੱਜ ਆਏ ਚੋਣ ਨਤੀਜਿਆਂ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ 51904 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਇਸ ਤਰਾਂ ਇਸ਼ਾਂਕ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਛੋਟੀ ਉਮਰ ਦੇ ਵਿਧਾਇਕ ਚੁਣੇ ਗਏ। ਇਸ਼ਾਂਕ ਚੱਬੇਵਾਲ ਦੇ ਪਿਤਾ ਜੀ ਡਾ. ਰਾਜ ਕੁਮਾਰ ਚੱਬੇਵਾਲ ਇਸੇ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਪਰ ਪਿਛਲੀਆਂ ਲੋਕ ਸਭਾ ਚੋਣਾ ਵਿਚ ਉਹ ਲੋਕ ਸਭਾ ਮੈਂਬਰ ਚੁਣੇ ਗਏ ਸਨ।ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂ...
ਪੌਰਨ ਸਟਾਰ ਬੋਨੀ ਰਾਟਨ ਨੇ ਅਦਾਲਤ ਤੋਂ ਮੰਗੀ ਸੁਰੱਖਿਆ

ਪੌਰਨ ਸਟਾਰ ਬੋਨੀ ਰਾਟਨ ਨੇ ਅਦਾਲਤ ਤੋਂ ਮੰਗੀ ਸੁਰੱਖਿਆ

Entertainment
ਵਸ਼ਿੰਗਟਨ : ਅਮਰੀਕਾ ਦੀ ਪ੍ਰਸਿੱਧ ਪੌਰਨ ਸਟਾਰ ਬੋਨੀ ਰਾਟਨ ਅਤੇ ਉਸਦੇ ਪਤੀ ਜੇਸੀ ਜੇਮਜ਼ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ ਅਤੇ ਹੁਣ ਬੋਨੀ ਸਟਾਰ ਨੇ ਆਪਣੀ ਪਤੀ ਤੋਂ ਤਲਾਕ ਲੈਣ ਲਈ ਅਰਜੀ ਦਾਇਰ ਕਰ ਦਿੱਤੀ ਹੈ। ਬਾਲਗਾਂ ਲਈ ਬਣਾਈਆਂ ਜਾਂਦੀਆਂ ਕਾਮੁਕ ਫਿਲਮਾਂ ਦੀ ਪ੍ਰਸਿੱਧ ਸਟਾਰ ਬੋਨੀ ਰਾਟਨ ਨੇ ਅਨੇਕਾਂ ਫਿਲਮਾਂ ਵਿਚ ਕੰਮ ਕੀਤਾ ਅਤੇ ਉਸਦੀ ਦਿਲਕਸ਼ ਪ੍ਰਫਾਰਮੈਂਸ ਕਰਕੇ ਉਸ ਨੂੰ ਪਸੰਦ ਕਰਨ ਵਾਲਿਆਂ ਦੀ ਗਿਣਤੀ ਕਰੋੜਾ ਤੱਕ ਪਹੁੰਚ ਚੁੱਕੀ ਹੈ।ਬੋਨੀ ਰਾਟਨ ਨੇ ਅਦਾਲਤ ਵਿਚ ਦਾਇਰ ਕੀਤੀ ਗਈ ਆਪਣੀ ਅਰਜੀ ਵਿਚ ਦੋਸ਼ ਲਾਏ ਹਨ ਕਿ ਉਸਦੇ ਪਤੀ ਜੇਸੀ ਜੇਮਜ਼ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸਦੀ ਉਂਗਲੀ ਵੀ ਤੋੜ ਦਿੱਤੀ। ਉਸ ਦਾ ਕਹਿਣਾ ਹੈ ਕਿ ਉਸਦੇ ਪਤੀ ਪਾਸੋਂ ਉਸ ਨੂੰ ਵੀ ਖਤਰਾ ਹੈ ਅਤੇ ਉਸਦੇ ਬੱਚੇ ਨੂੰ ਵੀ ਖਤਰਾ ਹੈ। ਉਸਨੇ ਅਦਾਲਤ ਤੋਂ ਮੰਗ ਕੀਤੀ ਕਿ ਜਦੋਂ ਤੱਕ ਕੇਸ ਦਾ ਫੈਸਲਾ ਨਹੀਂ ਹੁੰਦਾ, ਉਦੋਂ ਤੱਕ ਜੇਮਜ ਨੂੰ ਉਨ੍ਹਾਂ ਤੋਂ ਘੱਟੋ ਘੱਟ 100 ਫੁੱਟ ਦੀ ਦੂਰੀ 'ਤੇ ਰੱਖਿਆ ਜਾਵੇ।ਦੂਜੇ ਪਾਸੇ ਬੋਨੀ ਰਾਟਨ ਦੇ ਪਤੀ ਜੇਸੀ ਜੇਮਜ਼ ਨੇ ਸਾਰੇ ਦੋਸ਼ਾਂ ਨੂੰ ਨਾਕਾਰਦਿਆਂ ਅਦਾਲਤ ਵਿਚ ਕਿਹਾ ਕਿ ਉਸ ਨੇ ਕੁੱਝ ਵੀ ਗਲਤ ਨਹ...
ਪੰਜਾਬ ‘ਚ ਸਰਹੱਦ ਪਾਰੋਂ ਆ ਰਹੇ ਨੇ ਹਥਿਆਰ

ਪੰਜਾਬ ‘ਚ ਸਰਹੱਦ ਪਾਰੋਂ ਆ ਰਹੇ ਨੇ ਹਥਿਆਰ

Breaking News, Hot News
ਅਮ੍ਰਿਤਸਰ, 22 ਨਵੰਬਰ : ਪੰਜਾਬ ਵਿਚ ਸਰਹੱਦ ਪਾਰੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਤਹਿਤ ਅੱਜ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ 10 ਪਿਸਤੌਲ ਬਰਾਮਦ ਕੀਤੇ ਹਨ।ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਨੋਦ ਕੁਮਾਰ ਉਰਫ ਰੰਗੀਲਾ, ਯੁਵਰਾਜ ਸਿੰਘ, ਸੁਰਖਾਬ ਸਿੰਘ, ਜੁਗਰਾਜ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਪ੍ਰਭਦੀਪ ਸਿੰਘ ਉਰਫ ਹਰਮਨ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਨੂੰ ਸੂਚਨਾ ਮਿਲੀ ਕਿ ਇਹ ਵਿਅਕਤੀ ਪੰਜਾਬ ਵਿਚ ਹਥਿਆਰਾਂ ਦੀ ਸਪਲਾਈ ਕਰਦੇ ਹਨ ਤਾਂ ਪੁਲੀਸ ਨੇ ਆਪਣਾ ਨੈਟਵਰਕ ਵਿਛਾ ਕੇ ਇਨ੍ਹਾਂ ਨੂੰ ਅੱਜ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਪੁਲੀਸ ਨੇ ਪਰਚਾ ਦਰਜ ਕਰ ਲਿਆ ਹੈ। ਫੜ੍ਹੇ ਗਏ ਤਸਕਰਾਂ ਪਾਸੋਂ ਹੋਰ ਪੁੱਛਗਿੱਛ ਕਰਕੇ ਇਨ੍ਹਾਂ ਦੇ ਨੈਟਵਰਕ ਬਾਰੇ ਹੋਰ ਜਾਣਕਾਰੀ ਵੀ ਹਾਸਲ ਕੀਤੀ ਜਾਵੇਗੀ।...
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਲਈ ਗਰਾਂਟ ਜਾਰੀ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਲਈ ਗਰਾਂਟ ਜਾਰੀ

Punjab News
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ 95.54 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਤੋਂ ਹੀ ਨਹੀਂ ਸਗੋਂ ਆਸ ਪਾਸ ਦੇ ਰਾਜਾਂ ਤੋਂ ਵੀ ਲੋਕ ਫਤਿਹਗੜ੍ਹ ਸਾਹਿਬ ਵਿਖੇ ਆਉਂਦੇ ਹਨ। ਇਸ ਲਈ ਆਸ ਪਾਸ ਦੇ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਲਈ ਵੀ ਜਿਲਾ ਪ੍ਰਸਾਸ਼ਨ ਨੂੰ ਗ੍ਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਦੀ ਨੂੰ ਅਸੀਂ ਹਮੇਸ਼ਾਂ ਸਿਜ਼ਦਾ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ ਸੁਧਰ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਐਪ ਲਾਂਚ

ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਐਪ ਲਾਂਚ

Hot News
ਚੰਡੀਗੜ੍ਹ, 22 ਨਵੰਬਰ : ਪੰਜਾਬ ਵਿਚ ਖਨਣ ਮਾਫੀਆ ਨੂੰ ਨੱਥ ਪਾਉਣ ਅਤੇ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਇਕ ਐਪ ਲਾਂਚ ਕੀਤੀ ਗਈ। ਖਨਣ ਅਤੇ ਭੂ ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਇਥੇ 'ਪੰਜਾਬ ਮਾਈਨਜ਼ ਇੰਸਪੈਕਸ਼ਨ ਨਾਮ ਦੀ ਐਪ ਲਾਂਚ ਕਰਦਿਆਂ ਕਿਹਾ ਕਿ ਇਸ ਨਾਲ ਗੈਰਕਾਨੂੰਨੀ ਮਾਈਨਿੰਗ ਰੋਕਣ ਵਿਚ ਮੱਦਦ ਮਿਲੇਗੀ।ਉਨ੍ਹਾਂ ਨੇ ਦੱਸਿਆ ਕਿ ਇਸ ਐਪ ਰਾਹੀਂ ਮਾਈਨਿੰਗ ਬਾਰੇ ਪਰਦਰਸ਼ੀ ਢੰਗ ਨਾਲ ਚੈਕਿੰਗ ਕੀਤੀ ਜਾ ਸਕੇਗੀ। ਇਸ ਐਪ ਵਿਚ ਬਹੁਤ ਸਾਰੀਆਂ ਆਪਸ਼ਨਾਂ ਹਨ, ਜਿਨ੍ਹਾਂ ਨਾਲ ਵੱਖ ਵੱਖ ਰਿਪੋਰਟਾਂ ਵੀ ਤਿਆਰ ਕੀਤੀਆਂ ਜਾ ਸਕਣਗੀਆਂ। ਇਸ ਮੌਕੇ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੱਧੂ, ਭੂ ਵਿਗਿਆਨ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਵਿਭਾਗ ਦੇ ਡਾਇਰੈਕਟਰ ਅਭਿਅਜੀਤ ਕਿਪਲਿਸ਼ ਅਤੇ ਚੀਫ ਇੰਜੀਨੀਅਰ ਡਾ. ਹਰਿੰਦਰ ਪਾਲ ਸਿੰਘ ਬੇਦੀ ਵੀ ਹਾਜਰ ਸਨ...
ਮੁੱਖ ਮੰਤਰੀ ਵਲੋਂ ਘੁੰਗਰਾਲੀ ਦੇ ਬਾਇਓ ਗੈਸ ਪਲਾਂਟ ਦਾ ਮਸਲਾ ਹੱਲ

ਮੁੱਖ ਮੰਤਰੀ ਵਲੋਂ ਘੁੰਗਰਾਲੀ ਦੇ ਬਾਇਓ ਗੈਸ ਪਲਾਂਟ ਦਾ ਮਸਲਾ ਹੱਲ

Hot News
ਲੁਧਿਆਣਾ, 22 ਨਵੰਬਰ : ਇਸ ਜਿਲੇ ਦੇ ਪਿੰਡ ਘੁੰਗਰਾਲੀ ਦੇ ਲੋਕਾਂ ਨੇ ਪਿੰਡ ਵਿਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਪਿੰਡ ਵਾਸੀ ਹਰਦੀਪ ਸਿੰਘ ਅਤੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਹ ਬਾਇਓ ਗੈਸ ਪਲਾਂਟ ਬਿੱਲਕੁੱਲ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਇਸ ਮਾਮਲੇ ਵਿਚ ਸਰਕਾਰ ਵਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪਲਾਂਟ ਦੇ ਮਾਲਕਾਂ ਵਲੋਂ ਸਰਕਾਰ ਨਾਲ ਇਕ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰ ਕਿਸੇ ਵੀ ਅਣਗਹਿਲੀ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਸਕਦੀ ਹੈ। ਮੁੱਖ ਮੰਤਰੀ ਦੇ ਭਰੋਸੇ ਪਿਛੋਂ ਪਿੰਡ ਵਾਸੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਪਿੰਡ ਵਿਚ ਇਕ ਅਧੁਨਿਕ ਲਾਇਬਰੇਰੀ ਵੀ ਬਣਾਈ ਜਾਵੇਗੀ ਅਤੇ ਅਤਿ ਅਧੁਨਿਕ ਖੇਡ ਨਰਸਰੀ ਵੀ ਸਥਾਪਿਤ ਕੀਤੀ ਜਾਵੇਗੀ।...
ਪਠਾਨਕੋਟ ‘ਚ ਬਣੇਗਾ ਨਵਾਂ ਸੀ ਪਾਈਟ ਕੇਂਦਰ : ਅਮਨ ਅਰੋੜਾ

ਪਠਾਨਕੋਟ ‘ਚ ਬਣੇਗਾ ਨਵਾਂ ਸੀ ਪਾਈਟ ਕੇਂਦਰ : ਅਮਨ ਅਰੋੜਾ

Hot News
ਚੰਡੀਗੜ੍ਹ, 22 ਨਵੰਬਰ: ਪੰਜਾਬ ਸਰਕਾਰ ਨੇ ਪੁਲਿਸ, ਸਸਤਰ ਸੇਨਾ ਅਤੇ ਕੇਂਦਰੀ ਅਰਧ-ਸੈਨਿਕ ਬਲਾਂ ਵਿੱਚ ਨੌਕਰੀ ਦੇ ਲਈ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਜ਼ਿਲ੍ਹਾ ਪਠਾਨਕੋਟ ਵਿੱਚ ਇੱਕ ਨਵਾਂ ਪੰਜਾਬ ਨੌਜਵਾਨ ਰੁਜ਼ਗਾਰ ਅਤੇ ਸਿਖਲਾਈ ਕੇਂਦਰ (ਸੀ-ਪਾਈਟੇ) ਕੈਂਪ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰੁਜ਼ਗਾਰ ਸਿਰਜਨ, ਕੌਸ਼ਲ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਬੋਰਡ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਵਰਤਮਾਨ ਵਿੱਚ, ਪੰਜਾਬ ਵਿੱਚ 14 ਸੀ-ਪਾਈਟੇ ਕੈਂਪ ਹਨ ਅਤੇ ਇੱਕ ਨਵਾਂ ਕੈਂਪ ਪਠਾਨਕੋਟ ਦੇ ਟੰਗੋ ਸ਼ਾਹ ਵਿੱਚ ਸਥਾਪਤ ਕੀਤਾ ਜਾਵੇਗਾ, ਜਿਸ ਲਈ 5.5 ਏਕੜ ਜ਼ਮੀਨ ਵੀ ਚਿੰਨ੍ਹੀ ਗਈ ਹੈ। ਇਨ੍ਹਾਂ ਸੀ-ਪਾਈਟੇ ਕੈਂਪਾਂ ਵਿੱਚ ਕੁੱਲ 2,57,595 ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੁਫਤ ਸਿਖਲਾਈ ਦਿੱਤੀ ਗਈ ਹੈ ਅਤੇ ਅਬ ਤੱਕ 1,14,861 ਨੌਜਵਾਨਾਂ ਨੂੰ ਨੌਕਰੀ ਮਿਲ ਚੁੱਕੀ ਹੈ। ਕਾਰਜਕਾਰੀ ਬੋਰਡ ਨੇ ਸੀ-ਪਾਈਟੇ ਦੇ ਸਿਲੇਬਸ ਵਿੱਚ ਰਾਸ਼ਟਰੀ ਕੌਸ਼ਲ ਵਿਕਾਸ ਨਿਗਮ (ਐਨਐਸਡੀਸੀ) ਦੁਆਰਾ ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਹ ਸਿਖਲਾਈ...