ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਚੰਡੀਗੜ੍ਹ 10 ਨਵੰਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਦੂਸਰਾ ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਫਰਾਰ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਤੇ ਦੁਕਾਨਦਾਰ ਰੋਹਿਤ ਚੌਹਾਨ, ਕਸ਼ਮੀਰੀ ਬਜਾਰ, ਹੁਸਿ਼ਆਰਪੁਰ ਦੀ ਸ਼ਿਕਾਇਤ ਦੇ ਅਧਾਰ ਉਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਸੁਨਿਆਰੇ ਦੀ ਦੁਕਾਨ ਕਰਦਾ ਹੈ ਤੇ ਉਸ ਵੱਲੋਂ ਆਪਣੀ ਦੁਕਾਨ ਨੂੰ ਰੈਨੋਵੇਟ ਕੀਤਾ ਸੀ। ਇਸ ...







