ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ
ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।
ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ...








