ਕੈਨੇਡੇ ਤੇ ਭਾਰਤ ਦੇ ਰਿਸ਼ਤਿਆਂ ਵਿਚ ਫੇਰ ਆਈ ਕੜਵਾਹਟ : ਦੋਵਾਂ ਨੇ 6–6 ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ
ਨਵੀਂ ਦਿੱਲੀ : ਕੈਨੇਡਾ ਨਾਲ ਰਿਸ਼ਤਿਆਂ ਵਿੱਚ ਤਣਾਅ ਦੇ ਵਿਚਕਾਰ ਭਾਰਤ ਨੇ ਸੋਮਵਾਰ, 14 ਅਕਤੂਬਰ ਨੂੰ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰੌਸ ਵ੍ਹੀਲਰ ਸਮੇਤ 6 ਕੈਨੇਡੀਅਨ ਰਾਜਦੂਤਾਂ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ। ਉਨ੍ਹਾਂ ਨੂੰ 19 ਅਕਤੂਬਰ ਦੀ ਰਾਤ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਦੂਜੇ ਪਾਸੇ, ਰਾਇਟਰਜ਼ ਦੀ ਰਿਪੋਰਟ ਅਨੁਸਾਰ, ਕੈਨੇਡਾ ਨੇ ਵੀ ਭਾਰਤ ਦੇ 6 ਰਾਜਦੂਤਾਂ ਨੂੰ ਦੇਸ਼ ਛੱਡ ਕੇ ਜਾਣ ਲਈ ਕਿਹਾ ਹੈ।ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵੀ ਵਾਪਸ ਬੁਲਾ ਲਿਆ ਹੈ। ਦਰਅਸਲ, ਇਹ ਕਾਰਵਾਈ ਟਰੂਡੋ ਸਰਕਾਰ ਦੀ ਐਤਵਾਰ ਨੂੰ ਭੇਜੀ ਇੱਕ ਚਿੱਠੀ ਤੋਂ ਬਾਅਦ ਹੋਈ। ਇਸ ਵਿੱਚ ਭਾਰਤੀ ਹਾਈ ਕਮਿਸ਼ਨਰ ਅਤੇ ਕੁਝ ਹੋਰ ਰਾਜਦੂਤਾਂ ਨੂੰ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਸ਼ੱਕੀ ਦੱਸਿਆ ਗਿਆ ਸੀ।ਹਾਲਾਂਕਿ ਕੈਨੇਡੀਅਨ ਨਾਗਰਿਕ ਦੀ ਜਾਣਕਾਰੀ ਨਹੀਂ ਦਿੱਤੀ ਗਈ, ਪਰ ਇਸ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।ਇਸ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਸ਼ਾਮ 6 ਵਜੇ ਸਖ਼ਤ ਰੁਖ਼...








