ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 14 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾ...








