ਫਿਨਲੈਂਡ ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਆਨਲਾਈਨ ਅਪਲਾਈ
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।
ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅ...








