Thursday, October 1Malwa News
Shadow

Tag: breaking news

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

Hot News
ਜਲੰਧਰ, 25 ਸਤੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਇਥੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਵੀ ਮੌਜੂਦ ਸਨ।  ਸ਼੍ਰੀ ਕਟਾਰੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਇਸ ਪਾਵਨ ਮੌਕੇ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇਣ...
ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ

ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ

Hot News
​ਫਾਜ਼ਿਲਕਾ, 25 ਸਤੰਬਰ- ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ​ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਬਾਰਡਰ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਅਹਿਮ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਕਿਸਾਨਾਂ ਦੀ ਇਹ ਮੰਗ ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ​ ਇਸ ਦੌਰਾਨ ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਭਲਾਈ ਅਤੇ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਬਾਰਡਰ ਇਲਾਕੇ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਿੰਜਾਈ ਲਈ ਨਹਿਰੀ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

Hot News
ਜਲੰਧਰ, 25 ਸਤੰਬਰ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸੂਬੇ ਦੀ ਸੁੱਖ-ਸਮ੍ਰਿੱਧੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।...
ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

Hot News
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਜਾਂਚ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਬਣਾਉਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਨਾ ਬਿਲਕੁਲ ਜਾਇਜ਼ ਨਹੀਂ ਹੈ ਅਤੇ ਇਹ ਲੋਕਤੰਤਰ 'ਤੇ ਸਿੱਧਾ ਹਮਲਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ, ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵੀ ਅਚਾਨਕ ਸਰਗਰਮ ਹੋ ਜਾਂਦੇ ਹਨ। ਇਸ ਤੋਂ ਅਜਿਹਾ ਲੱਗਦਾ ਹੈ ਜਿਵੇਂ ਇਹ ਅਦਾਰੇ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ। ਵਿਰੋਧੀ ਧਿਰਾਂ ਨੂੰ ਡਰਾਉਣ-ਧਮਕਾਉਣ ਅਤੇ ਦਬਾਅ ਪਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਜਾਇਜ਼ ...
ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

Breaking News, Punjab Politics
ਚੰਡੀਗੜ੍ਹ  25 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਪਾਰਟੀ ਦੇ ਛੋਟੇ-ਵੱਡੇ ਆਗੂ ਲਗਾਤਾਰ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ।  ਚੀਮਾ ਨੇ ਕਿਹਾ ਕਿ ਕਦੇ ਸਾਡੇ ਬਹੁਤ ਹੀ ਸਤਿਕਾਰਯੋਗ ਸਵਰਗਵਾਸੀ ਬੂਟਾ ਸਿੰਘ ਜੀ (ਸਾਬਕਾ ਗ੍ਰਹਿ ਮੰਤਰੀ) ਦੇ ਰੰਗ ਅਤੇ ਜਾਤ 'ਤੇ ਭੱਦੀਆਂ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ ਅਤੇ ਕਦੇ ਹੋਰ ਆਗੂ ਦਲਿਤਾਂ ਪ੍ਰਤੀ ਆਪਣੀ ਨਫ਼ਰਤ ਦਾ ਪ੍ਰਗਟਾਵਾ ਕਰਦੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਦੀ ਮਾਨਸਿਕਤਾ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ। ਨਮੋਲ ਪਿੰਡ ਦੀ ਹਾਲੀਆ ਘਟਨਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਉੱਥੋਂ ਦੀਆਂ ਬਹੁਤ ਸਾਰੀਆਂ ਔਰਤਾਂ ਨੇ ਕਾਂਗਰਸ ਦੇ ਸਥਾਨਕ ਆਗੂਆਂ ਵੱਲੋਂ ਨਸ਼ਾ ਵੇਚਣ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਕ...
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 25 ਸਤੰਬਰ- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ ਬਾਹਰ ਵੀ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਹਰੀ ਰਿਹਾ ਅਤੇ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ 'ਤੇ ਹੈ। ਨਿਵੇਸ਼ ਦਾ ਇਹ ਵਧਦਾ ਦਾਇਰਾ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਪੂਰੇ ਪੰਜਾਬ ਵਿੱਚ ਨੌਕਰੀਆਂ, ਉੱਦਮ ਅਤੇ ਵਧੇਰੇ ਆਮਦਨ ਲਈ ਨਵੇਂ ਰਾਹ ਖੋਲ੍ਹ ਰਿਹਾ ਹੈ। ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸ਼ਾਨਦਾਰ ਨਿਵੇਸ਼ ਪੰਜਾਬ ਦੇ ਉਦਯੋਗਿਕ ਈਕੋ-ਸਿਸਟਮ ਵਿੱਚ ਸਥਾਨਕ ਅਤੇ ਵਿਸ਼ਵ ਪੱਧਰੀ ਨਿਵੇਸ਼ਕਾ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

Hot News, Punjab Politics
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ 'ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਗਿਆ ਹੈ। ਲੰਮੇ ਸਮੇਂ ਤੋਂ ਜੋ ਨੌਜਵਾਨ ਰਾਹ ਤੋਂ ਭਟਕੇ ਹੋਏ ਸਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡ ਮੈਦਾਨ, ਇਨਡੋਰ ਵਾ ਆਊਟਡੋਰ ਜਿੱਮ, 'ਖੇਡਾਂ ਵਤਨ ...
ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ: ਬਲਤੇਜ ਪੰਨੂ

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ: ਬਲਤੇਜ ਪੰਨੂ

Breaking News
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਲਤੇਜ ਪੰਨੂ ਨੇ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਖਾਰਜ ਕੀਤੇ ਜਾਣ ਤੋਂ ਬਾਅਦ ਵੀ, ਐਸਜੀਪੀਸੀ ਨੇ ਆਪਣੀਆਂ ਸੰਸਥਾਵਾਂ ਅਤੇ ਗੁਰਦੁਆਰਿਆਂ ਦੇ ਬਾਹਰ ਇੱਕ ਵੀ ਬੋਰਡ ਨਹੀਂ ਲਗਾਇਆ, ਜਿਸ ਵਿੱਚ ਸਿੱਖ ਸੰਗਤ ਨੂੰ ਇਹ ਜਾਣਕਾਰੀ ਦਿੱਤੀ ਗਈ ਹੋਵੇ ਕਿ ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖਿਆ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਪ੍ਰੈੱਸ ਕਾਨਫਰੰਸ ਤੋਂ ਬਚ ਰਹੇ ਹਨ ਅਤੇ ਇਸ ਦੀ ਬਜਾਏ ਚਾਰ ਮੈਂਬਰੀ ਕਮੇਟੀ ਦਾ ਐਲਾਨ ਕਰਨ ਲਈ ਵੀਡੀਓ ਰਾਹੀਂ ਸਾਹਮਣੇ ਆਏ ਹਨ। ਉਨ੍ਹਾਂ ਨੇ ਕਮੇਟੀ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

Hot News
ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ। ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ...