ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ
ਮਹਿਲ ਕਲਾਂ/ਬਰਨਾਲਾ, 14 ਅਗਸਤ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖ਼ਾਸ ਤੌਰ 'ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ।
ਸੀਨੀਅਰ ਮੈਡੀਕਲ ਅਫ਼ਸਰ (SMO) ਮਹਿਲ ਕਲਾਂ ਡਾ. ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦੀਪਤੀ ਅਤੇ ਅਪਥਾਲਮਿਕ ਅਫ਼ਸਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਨੇੜੇ ਦੀ ਘੱਟ ਨਜ਼ਰ ਵ...








