Sunday, October 4Malwa News
Shadow

Tag: breaking news

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

Breaking News
ਚੀਮਾ/ਸੁਨਾਮ, 13 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਆਪਣੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

Hot News
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ          ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।        ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾ...
ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

Breaking News
ਚੰਡੀਗੜ੍ਹ 13 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ। ਘਟਨਾ ਦੀ ਨਿਖੇਧੀ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।" ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ 'ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕ...
ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

Breaking News
ਚੰਡੀਗੜ੍ਹ; 13 ਅਗਸਤ 2026:ਮਾਨਸਿਕ ਸਿਹਤ ਸੇਵਾਵਾਂ ਦੇ ਬਿਹਤਰ ਪ੍ਰਬੰਧਨ ਅਤੇ ਮਾਨਸਿਕ ਬੀਮਾਰੀ ਤੋਂ ਪੀੜਤ ਵਿਅਕਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਮਾਨਸਿਕ ਸਿਹਤ ਅਥਾਰਟੀ (ਐਸਐਮਐਚਏ) ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਅਧੀਨ ਹੈ। ਭਗਵੰਤ ਮਾਨ ਸਰਕਾਰ ਦਾ ਇਹ ਕਦਮ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਇੱਕ ਵਿਆਪਕ ਢਾਂਚਾ ਯਕੀਨੀ ਬਣਾਏਗਾ, ਪੂਰੇ ਪੰਜਾਬ ਵਿੱਚ ਬਿਹਤਰ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕਰੇਗਾ ਅਤੇ ਸੂਬੇ ਦੀ ਮੁੱਖ ਨਸ਼ਾ-ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਗਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰੇਗਾ। ਸੂਬਾ ਮਾਨਸਿਕ ਸਿਹਤ ਅਥਾਰਟੀ ਸੂਬੇ ਦੀ ਸਰਵਉੱਚ ਵਿਧਾਨਕ ਸੰਸਥਾ ਹੈ, ਜੋ ਮੈਂਟਲ ਹੈਲਥਕੇਅਰ ਐਕਟ, 2017 ਦੇ ਲਾਗੂਕਰਨ ਦੀ ਨਿਗਰਾਨੀ ਅਤੇ ਇਸ ਨੂੰ ਕੰਟਰੋਲ ਕਰਦੀ ਹੈ। ਇਹ ਮਾਨਸਿਕ ਸਿਹਤ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਅਤੇ ਨਿਗਰਾਨੀ, ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਨਿਰਧਾਰਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰ...
ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

Hot News
ਚੰਡੀਗੜ੍ਹ, 13 ਅਗਸਤ 2026: ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ, ਸਗੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ (ਐਸਐਸਐਫ) ਰਾਹੀਂ ਸੜਕ ਸੁਰੱਖਿਆ ਦੇ ਖੇਤਰ ਵਿੱਚ ਵੀ ਨਵੇਂ ਮਾਪਦੰਡ ਕਾਇਮ ਕਰ ਰਹੀ ਹੈ। ਯਾਤਰੀਆਂ ਦੀਆਂ ਜਾਨਾਂ ਬਚਾਉਣ ਲਈ ਸਮਰਪਿਤ ਇਹ ਹਾਈਵੇ ਪੈਟਰੋਲ ਫੋਰਸ ਡਰੋਨ, ਸੈਟੇਲਾਈਟ ਇਮੇਜਰੀ ਅਤੇ ਏਆਈ-ਅਧਾਰਿਤ ਪ੍ਰੀਡਿਕਟਿਵ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਕੇ ਪੰਜਾਬ ਪੁਲਿਸ ਨੂੰ ਭਾਰਤ ਦੀ ਪਹਿਲੀ 3ਡੀ ਪੁਲਿਸ ਫੋਰਸ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਸਮਰਪਿਤ ਹਾਈਵੇ ਪੈਟਰੋਲ ਫੋਰਸ ਦਾ ਸਕਾਰਾਤਮਕ ਪ੍ਰਭਾਵ, ਉਨ੍ਹਾਂ ਸੜਕਾਂ ’ਤੇ ਸਪੱਸ਼ਟ ਤੌਰ ’ਤੇ ਦੇਖਿਆ ਜਾ ਸਕਦਾ ਹੈ, ਜਿਨ੍ਹਾਂ ’ਤੇ ਇਹ ਫੋਰਸ ਤਾਇਨਾਤ ਰਹਿੰਦੀ ਹੈ। ਫਰਵਰੀ 2024 ਤੋਂ ਜਨਵਰੀ 2026 ਤੱਕ ਐਸਐਸਐਫ ਨੇ 43,983 ਸੜਕ ਹਾਦਸਿਆਂ ਵਿੱਚ ਪਹੁੰਚ ਕਰਦਿਆਂ ਕੁੱਲ 47,386 ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ। ਇਨ੍ਹਾਂ ਕਾਰਵਾਈਆਂ ਦੌਰਾਨ 19,973 ਲੋਕਾਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ 27,413 ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾ...
ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

Hot News
ਚੰਡੀਗੜ੍ਹ, 13 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ। ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਹਨਾਂ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ...
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

Hot News
ਚੰਡੀਗੜ੍ਹ, ਅਗਸਤ 13: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।  ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ ਨਿਰ...
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

Hot News
ਚੰਡੀਗੜ੍ਹ, 13 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 205ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 60,354 ਹੋ ਗਈਆਂ। ਇਸ ਤੋਂ ਇਲਾਵਾ 262 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸ...
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ; ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ ਬਾਰੇ ਕੀਤੀ ਚਰਚਾ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ; ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ ਬਾਰੇ ਕੀਤੀ ਚਰਚਾ

Hot News
ਚੰਡੀਗੜ੍ਹ, 12 ਅਗਸਤ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂ.ਕੇ. ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਪੰਜਾਬ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦਾ ਜਲਦ ਨਿਪਟਾਰਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਰਾਹੀਂ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨਾ, ਹਵਾਈ ਮਾਲ ਢੋਆ-ਢੁਆਈ ਅਤੇ ਵਪਾਰਕ ਸੇਵਾਵਾਂ ਦਾ ਵਿਸਥਾਰ, ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਫਿਰੌਤੀ ਦੀਆਂ ਮੰਗਾਂ ਨਾਲ ਨਜਿੱਠਣਾ ਅਤੇ ਖੇਤਰੀ ਅਮਨ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਮੇਤ ਕਈ ਮੁੱਦੇ ਵਿਚਾਰੇ ਗਏ।ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹੋਈ। ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸੱਦਾ...