ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।
ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱ...