Tuesday, October 6Malwa News
Shadow

Tag: breaking news

एसवाईएल को लेकर केंद्रीय जल शक्ति मंत्री और हरियाणा व पंजाब के मुख्यमंत्रियों की सौहार्दपूर्ण माहौल में हुई सार्थक चर्चा

Haryana, Hindi
चंडीगढ़, 9 जुलाई - केन्द्रीय जल शक्ति मंत्री श्री सी. आर. पाटिल की अध्यक्षता में बुधवार को नई दिल्ली में एसवाईएल को लेकर हरियाणा और पंजाब के मुख्यमंत्रियों की सौहार्दपूर्ण माहौल में सार्थक चर्चा हुई। बैठक में हरियाणा के मुख्यमंत्री श्री नायब सिंह सैनी और पंजाब के मुख्यमंत्री श्री भगवंत मान के अलावा केन्द्रीय सचिव देबाश्री मुखर्जी, हरियाणा के मुख्य सचिव श्री अनुराग रस्तोगी, सिंचाई एवं जल संसाधन विभाग के अतिरिक्त मुख्य सचिव श्री अनुराग अग्रवाल सहित सिंचाई विभाग के कई वरिष्ठ अधिकारी मौजूद रहे। बैठक में निर्णय लिया गया कि अगली बैठक 5 अगस्त को आयोजित की जाएगी। बैठक के उपरांत मुख्यमंत्री श्री नायब सिंह सैनी ने पत्रकारों से बातचीत करते हुए कहा कि आज की बैठक में सार्थक चर्चा हुई है और पंजाब के मुख्यमंत्री ने भी यह कहा है कि यह मुद्दा खत्म होना चाहिए, क्योंकि ज्यादा लंबा समय हो चुका है। ...

प्रधानमंत्री के विकसित भारत के विजन को साकार करने में उद्योगों का रहेगा विशेष योगदान: राव नरबीर सिंह

Haryana, Hindi
" चंडीगढ़, 9 जुलाई-- हरियाणा के उद्योग एवं वाणिज्य मंत्री राव नरबीर सिंह ने कहा कि प्रधानमंत्री श्री नरेंद्र मोदी के वर्ष 2047 तक भारत को विकसित राष्ट्र बनाने में उद्योगों का भी विशेष योगदान रहेगा। हरियाणा इसी लक्ष्य के साथ उद्योगों की योजनाओं की रूप रेखा तैयार कर रही है। प्रदेश सरकार स्टार्टअप से लेकर एमएसएमई व नई आईएमटी विकसित करने की दिशा में आगे बढ़ रही है, क्योंकि किसी भी देश का विकास उद्योगों के बिना संभव नहीं है। उद्योगों की तरक्की होगी तो लोगों को रोजगार मिलेगा और देश मजबूत होगा। मंत्री आज यहां सिविल सचिवालय में उद्योग एवं वाणिज्य विभाग के अधिकारियों के साथ हुई समीक्षा बैठक की अध्यक्षता कर रहे थे। मंत्री राव नरबीर सिंह ने अधिकारियों को निर्देश दिए कि वे दूसरे प्रदेशों में उद्यमिय़ों को दी जा रही सब्सिडी की जानकारी लें और यदि दूसरे राज्यों में हरियाणा से...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

Hot News
ਚੰਡੀਗੜ੍ਹ, 9 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ। ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ...

ਮਾਨ ਸਰਕਾਰ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦੇ ਮਹੀਨੇ ਤੋਂ ਵੀ ਘੱਟ ਸਮੇਂ ‘ਚ ਪੂਰੇ

Hot News
ਚੰਡੀਗੜ੍ਹ, 9 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਅਤੇ ਉਦਯੋਗ ਪੱਖੀ ਮਾਹੌਲ ਸਿਰਜਣ ਦੇ ਉਦੇਸ਼ ਨਾਲ 12 ਜੂਨ ਨੂੰ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ ਮੌਕੇ ਕੀਤੇ 12 ਵਾਅਦਿਆਂ ਵਿੱਚੋਂ 2 ਵਾਅਦਿਆਂ ਨੂੰ ਮਹੀਨੇ ਤੋਂ ਵੀ ਘੱਟ ਸਮੇਂ 'ਚ ਪੂਰਾ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਨੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਉਦਯੋਗਿਕ ਅਤੇ ਮਕਾਨ ਉਸਾਰੀ ਵਿਭਾਗ ਨਾਲ ਸਬੰਧਤ ਦੋ ਵੱਖ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇਸ ਉਪਲਬਧੀ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਦਯੋਗਿਕ ਕ੍ਰਾਂਤੀ ਤਹਿਤ ਕਰਵਾਏ ਗਏ ਸੰਮੇਲਨ ਦੌਰਾਨ ਸਨਅਤਕਾਰਾਂ ਨਾਲ ਕੀਤੇ ਗਏ ਸਾਰੇ ਵਾਅਦੇ ਛੇਤੀ ਹੀ ਪੂਰੇ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਉਦਯੋਗ ਸਥਾਪਤ ਹੋ ਸਕਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਅਥਾਹ...

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

Hot News
ਚੰਡੀਗੜ੍ਹ, 9 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ ਇਮਾਨਦਾਰੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਕੁੱਲ 119 ਬਾਲ ਵਿਆਹ ਦੇ ਮਾਮਲਿਆਂ ਨੂੰ ਤੁਰੰਤ ਕਾਰਵਾਈ ਕਰਦਿਆਂ ਸਫਲਤਾ ਪੂਰਵਕ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਲ 2022 ਵਿੱਚ 31, 2023 ਵਿੱਚ 20, 2024 ਵਿੱਚ 42 ਅਤੇ 2025 ਵਿੱਚ ਹੁਣ ਤੱਕ 26 ਮਾਮਲੇ ਰੋਕੇ ਜਾ ਚੁੱਕੇ ਹਨ, ਜੋ ਕਿ ਪੰਜਾਬ ਸਰਕਾਰ ਦੀ ਬਚਿਆਂ ਦੇ ਭਵਿੱਖ ਲਈ ਕੀਤੀ ਜਾ ਰਹੀ ਜ਼ਿੰਮੇਵਾਰ ਕੋਸ਼ਿਸ਼ ਦਾ ਨਤੀਜਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਬਾਲ ਵਿਆਹ ਵਰਗੀ ਮਾੜੀ ਪਰੰਪਰਾ ਦੀ ਰੋਕਥਾਮ ਲਈ ਪਿੰਡ ਪੱਧਰ ਤੋਂ ਸ਼ਹਿਰੀ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ।” ਉਨ੍ਹਾਂ ਜ਼ਿਲ੍ਹਾ ਟੀਮਾਂ ਅਤੇ ਸਹਿਯੋਗੀ ਅਧਿਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ...

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

Local
ਬਰਨਾਲਾ, 9 ਜੁਲਾਈ      ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ।  ਉਨ੍ਹ...

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ, 9 ਜੁਲਾਈ, 2025: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ...

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

Breaking News
ਚੰਡੀਗੜ੍ਹ, 9 ਜੁਲਾਈ: ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਦੋ ਮੈਡੀਕਲ ਅਫਸਰਾਂ ਨੂੰ ਪ੍ਰਮੁੱਖ ਸੰਸਥਾਵਾਂ ਵਿੱਚ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਡਾਕਟਰਾਂ ਨੂੰ ਪੰਜਾਬ ਭਰ ਵਿੱਚ ਆਈਸੀਯੂ ਅਤੇ ਟਰੌਮਾ ਕੇਸਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਢੁਕਵੀਂ ਮੁਹਾਰਤ ਨਾਲ ਲੈਸ ਕੀਤਾ ਜਾ ਸਕੇ। ਇੱਥੇ ਮੈਡੀਕਲ ਅਫਸਰਾਂ ਲਈ  ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਐਮਐਲਆਰ/ਪੀਐਮਆਰ ‘ਤੇ ਦੋ-ਰੋਜ਼ਾ ਟ੍ਰੇਨਿੰਗ ਆਫ਼ ਟ੍ਰੇਨਰਜ਼ (ਟੀਓਟੀ) ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਐਮਰਜੈਂਸੀ ਦੇਖਭਾਲ ਸੇਵਾਵਾਂ ਵਿਚਲੇ ਪਾੜੇ ਨੂੰ ਪੂਰਦਿਆਂ "ਗੋਲਡਨ ਆਵਰ", ਸ਼ੁਰੂਆਤੀ ਘੰਟੇ, ਜੋ ਮਰੀਜ਼ਾਂ ਦੀ ਬਚਾਅ ਦਰ ਨਿਰਧਾਰਤ ਕਰਦੇ ਹਨ, ਦੌਰਾਨ ਤੁਰੰਤ ਤੇ ਸਮੇਂ ਸਿਰ ਇਲਾਜ ਯਕੀਨੀ ਬਣਾਏਗੀ। ਇਹ ਕਹਿੰਦਿਆਂ ਕਿ...

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ  ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

Breaking News
ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ...

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

Breaking News
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ,  ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ,  ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ। ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾ...