ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,206 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪ...



