3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ 137 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।ਉਨ੍ਹਾਂ ਕਿਹਾ ਕਿ ਸੂਬੇ ਦੇ ਲਗਭਗ 137 ਰੇਲਵੇ ਸਟੇਸ਼ਨਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਤਕਰੀਬਨ 1447 ਵਿਅਕਤੀਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਵਾਈ ਦੌਰਾਨ ਪੁੱਛਗਿ...


