ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 118 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,473 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...