ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ
ਚੰਡੀਗੜ੍ਹ 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ 'ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ 'ਤੇ ਬਠਾਇਆ, ਉਸੇ ਨਾਲ ਪਿੱਠ ਵਿੱਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਹਨ। ਅੱਜ ਇਹ ਬਿਕਾਊ ਨੇਤਾ ਤੇ ਸੈਲੀਬ੍ਰਿਟੀਜ਼ ਭਾਜਪਾ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਰੋਸੇ ਗਏ ਝੂਠ ਦੇ ਪੁਲੰਦੇ ਨੂੰ ਅੱਖਾਂ ਮੀਚ ਕੇ ਵਾਇਰਲ ਕਰਕੇ ਪੰਜਾਬ, ਪੰਜਾਬ ਪੁਲਿਸ ਅਤੇ ਸਰਕਾਰ ਦੀ ਪਿੱਠ 'ਚ ਖੰਜਰ ਮਾਰਨ ਦੀ ਗੰਦੀ ਸਾਜ਼ਿਸ਼ ਰਚ ਰਹੇ ਹਨ।
ਮੰਗਲਵਾਰ ਨੂੰ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਜਿਸ ਵੀਡੀਓ ਨੂੰ ਹਰਭਜਨ ਭੱਜੀ ਅਤੇ ਸੋਨੂ ਸੂਦ ਵਰਗੇ ਸੈਲੀਬ੍ਰਿਟੀਜ਼ ਵੱਲੋਂ ਪੰਜਾਬ ਦਾ ਦੱਸ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਹਾ ਹੈ,ਉਹ ਪ...








