ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਕੀਤਾ ਅਪਮਾਨ – ਮਲਵਿੰਦਰ ਕੰਗ
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਰਤਾਰ ਸਿੰਘ ਕਹਿਣ ਦੀ ਸਖ਼ਤ ਆਲੋਚਨਾ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਤੁਹਾਨੂੰ ਸਿੱਖ ਧਰਮ ਅਤੇ ਪੰਜਾਬ ਬਾਰੇ ਕੁਝ ਨਹੀਂ ਪਤਾ, ਤਾਂ ਤੁਸੀਂ ਇੱਥੇ ਪ੍ਰਚਾਰ ਕਰਨ ਕਿਉਂ ਆਏ? ਹਰਪਾਲ ਚੀਮਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੰਜਾਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਬਿਨਾਂ ਗਿਆਨ ਦੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਸਿੱਖ ਧਰਮ ਅਤੇ ਪੰਜਾਬ ਦਾ ਵੱਡਾ ਅਪਮਾਨ ਹੈ। ਉਨ੍ਹਾਂ ਸਾਡੇ ਗੁਰੂਆਂ ਦਾ ਅਪਮਾਨ ਕੀਤਾ ਹੈ।ਚੀਮਾ ਨੇ ਕਿਹਾ ਕਿ ਇੱਕ ਪਾਸੇ ਉਹ ਕਹਿ ਰਹੀ ਸਨ ਕਿ ਅਸੀਂ ਜਿਮਨੀ ਚੋਣ ਜਿੱਤਾਂਗੇ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਬਾਰੇ ਕੁਝ ਵੀ ਨਹੀਂ ਪਤਾ। ਇਹ ਬਹੁਤ ਵੱਡਾ ਮਜ਼ਾਕ ਹੈ। ਚੀਮਾ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ। ਜੇਕਰ ਕੋਈ ਪੰਜਾਬ ਆ ਕੇ ਆਪਣੀ ਪਾਰਟੀ ਲਈ ਪ੍ਰਚਾਰ ਕਰਨਾ ਚਾਹੁੰਦਾ ਹੈ,...
