ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ
ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰ...
