ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਜਲੰਧਰ, 14 ਨਵੰਬਰ: ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ...
