ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ
ਮਾਨਸਾ, 12 ਨਵੰਬਰ: ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।
ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ ...