Wednesday, July 1Malwa News
Shadow

Tag: breaking news

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ...
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

Punjab News
ਚੰਡੀਗੜ੍ਹ, 8 ਨਵੰਬਰ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪ...

ਆਪਣੇ ਘਰ ਬਿਗਾਨੇ ਹੋਵੇਗੀ 15 ਨੂੰ ਰਿਲੀਜ਼

Entertainment
ਚੰਡੀਗੜ੍ਹ : ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂ ਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮ ‘ਆਪਣੇ ਘਰ ਬਿਗਾਨੇ’ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ ਰੱਖਦੀ ਹੈ।15 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਇਸ ਫਿਲਮ ਦਾ ਟਾਈਟਲ ਹੀ ਆਪਣੇ ਆਪ ਵਿੱਚ ਬਹੁਤ ਕੁਝ ਬਿਆਨ ਕਰ ਰਿਹਾ ਹੈ। ਨਾਮਵਾਰ ਕਾਮੇਡੀਅਨ, ਲੇਖਕ ਤੇ ਅਦਾਕਾਰ ਬਲਰਾਜ ਸਿਆਲ ਦੀ ਲਿਖੀ ਅਤੇ ਉਹਨਾਂ ਵੱਲੋੰ ਹੀ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ, ਕੁਲਰਾਜ ਰੰਧਾਵਾ,ਯੋਗਰਾਜ ਸਿੰਘ, ਰਾਣਾ ਰਣਬੀਰ, ਪ੍ਰੀਤ ਔਜਲਾ, ਬਲਰਾਜ ਸਿਆਲ, ਅਰਮਾਨ ਔਜਲਾ, ਸੁਖਵਿੰਦਰ ਰਾਜ ਬੁੱਟਰ ਸਮੇਤ ਕਈ ਨਾਮੀ ਚਿਹਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਕੈਨੇਡਾ ਦੀ ਖੂਬਸੂਰਤ ਲੋਕੇਸ਼ਨਾਂ ‘ਤੇ ਕੜਾਕੇ ਦੀ ਠੰਢ ਵਿੱਚ ਫਿਲਮਾਈ ਇਸ ਫ਼ਿਲਮ ਵਿੱਚ ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਦੀ ਬਾਤ ਪਾਈ ਗਈ ਹੈ। ‘ਗੈਂਗ ...

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

Hot News
ਚੰਡੀਗੜ੍ਹ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕ...

ਕੈਨੇਡਾ ਦਾ ਭਾਰਤ ਖਿਲਾਫ ਇਕ ਹੋਰ ਵੱਡਾ ਕਦਮ : ਵਿਦੇਸ਼ ਮੰਤਰੀ ਦੀ ਵੀਡੀਓ ਦਿਖਾਉਣ ਵਾਲਾ ਚੈਨਲ ਕਰ ਦਿੱਤਾ ਬੈਨ

Breaking News
ਓਟਵਾ 8 ਨਵੰਬਰ : ਕੈਨੇਡਾ ਅਤੇ ਭਾਰਤ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਹੀ ਕੈਨੇਡਾ ਸਰਕਾਰ ਨੇ ਇਕ ਵੱਡਾ ਕਦਮ ਚੁੱਕਦਿਆਂ ਭਾਰਤੀ ਵਿਦੇਸ਼ ਮੰਤਰੀ ਦਾ ਬਿਆਨ ਦਿਖਾਉਣ ਵਾਲੇ ਟੀ.ਵੀ. ਚੈਨਲ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਦੀ ਇਕ ਪ੍ਰੈਸ ਕਾਨਫਰੰਸ ਆਸਟਰੇਲੀਆ ਦੇ ਟੀ.ਵੀ ਚੈਨਲ 'ਟੂਡੇ ਆਊਟਲੈੱਟ' ਵਲੋਂ ਦਿਖਾਈ ਜਾ ਰਹੀ ਸੀ। ਜਦੋਂ ਟੀ.ਵੀ. ਚੈਨਲ ਨੇ ਇਹ ਵੀਡੀਓ ਦਿਖਾਈ ਤਾਂ ਇਸਦੇ ਕੁੱਝ ਘੰਟਿਆਂ ਬਾਅਦ ਹੀ ਕੈਨੇਡਾ ਵਿਚ ਇਸ ਚੈਨਲ ਨੂੰ ਬੈਨ ਕਰ ਦਿੱਤਾ ਗਿਆ।ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਦੇ ਆਸਟਰੇਲੀਆ ਦੌਰੇ ਦੌਰਾਨ ਆਸਟਰੇਲੀਆ ਦੇ ਸ਼ਹਿਰ ਕੈਨਬਰਾ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿਚ ਭਾਰਤੀ ਵਿਦੇਸ਼ ਮੰਤਰੀ ਦੇ ਨਾਲ ਹੀ ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਵਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ। ਆਸਟਰੇਲੀਆ ਦੇ ਟੀ.ਵੀ. ਚੈਨਲ ਟੂਡੇ ਆਊਟਲੈੱਟ ਵਲੋਂ ਇਸ ਪ੍ਰੈਸ ਕਾਨਫਰੰਸ ਦੀ ਰਿਪੋਰਟ ਟੈਲੀਕਾਸਟ ਕੀਤੀ ਗਈ। ਜਦੋਂ ਇਸ ਚੈਨਲ ਵਲੋਂ ਦਿਖਾਈ ਗਈ ਵੀਡੀਓ ਕੈਨੇਡਾ ਸਰਕਾਰ ਦੇ ਧਿਆਨ ਵਿਚ ਆਈ ਤਾਂ ਇਹ ਚੈਨਲ ਕੈਨੇਡਾ ਵਿਚ ਬੈਨ ਕਰ ਦਿੱਤਾ ਗਿਆ।ਕੈਨ...

ਸਲਾਮਨ ਖਾਨ ਵਾਂਗ ਹੀ ਮਿਲੀ ਸ਼ਾਹਰੁੱਖ ਖਾਨ ਨੂੰ ਵੱਡੀ ਧਮਕੀ

Entertainment
ਮੁੰਬਈ 8 ਨਵੰਬਰ : ਫਿਲਮੀ ਸਿਤਾਰਿਆਂ ਨੂੰ ਧਮਕੀਆਂ ਮਿਲਣ ਦਾ ਸਿਲਸਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਪਿਛਲੇ ਕਾਫੀ ਸਮੇਂ ਤੋਂ ਸਲਮਾਨ ਖਾਨ ਨੂੰ ਧਮਕੀਆਂ ਦੀਆਂ ਖਬਰਾਂ ਪੂਰੀ ਦੁਨੀਆਂ ਵਿਚ ਚਰਚਾ ਵਿਚ ਨੇ। ਲਾਰੈਂਸ ਗਰੁੱਪ ਵਲੋਂ ਧਮਕੀਆਂ ਪਿਛੋਂ ਕੁੱਝ ਅਜਿਹੇ ਵਿਅਕਤੀ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਨੇ, ਜੋ ਲਾਰੈਂਸ ਦਾ ਨਾਮ ਹੀ ਵਰਤ ਰਹੇ ਸਨ। ਹੁਣ ਸਲਮਾਨ ਖਾਨ ਤੋਂ ਬਾਅਦ ਸ਼ਾਹਰੁੱਖ ਖਾਨ ਨੂੰ ਵੀ ਧਮਕੀ ਮਿਲੀ ਹੈ।ਸ਼ਾਹਰੁੱਖ ਨੂੰ ਧਮਕੀ ਦਿੱਤੇ ਜਾਣ ਦੇ ਮਾਮਲੇ ਵਿਚ ਪੁਲੀਸ ਨੇ ਪਰਚਾ ਦਰਜ ਕਰ ਲਿਆ ਹੈ। ਪਤਾ ਲੱਗਾ ਹੈ ਕਿ ਰਾਏਪੁਰ ਦੇ ਵਾਸੀ ਫੈਜ਼ਾਨ ਖਾਨ ਨੇ ਧਮਕੀ ਦੇ ਕੇ ਸ਼ਾਹਰੁੱਖ ਖਾਨ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਸ ਨੇ ਧਮਕੀ ਦਿੱਤੀ ਕਿ ਜੇਕਰ 50 ਲੱਖ ਰੁਪਏ ਨਾ ਦਿੱਤੇ ਤਾਂ ਸ਼ਾਹਰੁੱਖ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਮੁੰਬਈ ਪੁਲੀਸ ਵਲੋਂ ਇਸ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਕੌਣ ਹੈ ਜੋ ਸ਼ਾਹਰੁੱਖ ਖਾਨ ਨੂੰ ਧਮਕੀਆਂ ਦੇ ਰਿਹਾ ਹੈ। ਅਜੇ ਤੱਕ ਇਹ ਵੀ ਸਪਸ਼ਟ ਨਹੀਂ ਹੋ ਸਕਿਆ ਕਿ ਸ਼ਾਹਰੁੱਖ ਖਾਨ ਨੂੰ ਧਮਕੀਆਂ ਦੇਣ ਵਾਲਾ ਇਹ ਵਿਅਕਤੀ ਇਸ ਇਲਾਕੇ ਦੇ ਰਹਿਣ ਵਾਲਾ ...

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

Punjab News
ਚੰਡੀਗੜ੍ਹ, 7 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52  ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਨੂੰ ਇਹ ਮੈਰਿਟ ਸੂਚੀ ਜਾਰੀ ਕੀਤੀ ਗਈ। ਕਰਮਨ ਸਿੰਘ ਤਲਵਾੜ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਇਸ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਇਸ ਮੈਰਿਟ ਸੂਚੀ ਵਿੱਚ ਮਾਨਸ ਤਨੇਜਾ ਨੇ 22ਵਾਂ ਰੈਂਕ, ਅਨੀਕੇਤ ਸ਼ਰਮਾ ਨੇ 31ਵਾਂ ਅਤੇ ਸੂਰਯਵਰਧਨ ਸਿੰਘ ਨੇ 37ਵਾਂ ਰੈਂਕ ਹਾਸਲ ਕੀਤਾ ਹੈ। ਕਰਮਨ ਸਿੰਘ ਤਲਵਾੜ ਇੰਡੀਅਨ ਬੈਂਕ ਦੇ ਐਡੀਸ਼ਨਲ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਤਲਵਾੜ ਅਤੇ ਪ੍ਰੋਫੈਸਰ ਰਵਜੀਤ ਕੌਰ ਤਲਵਾੜ ਵਾਸੀ ਐਸ.ਏ.ਐਸ ਨਗਰ (ਮੁਹਾਲੀ) ਦੇ ਪੁੱਤਰ ਹਨ, ਜਿਸ ਨੇ ਐਨ.ਡੀ.ਏ.-153 ਮੈਰਿਟ ਸੂਚੀ ਵਿੱਚ ਵੀ ਜਗ੍ਹਾ ਬਣਾਈ ਸੀ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ ਤਹਿਤ ਇੰਜੀਨੀਅਰਜ਼, ਸਿਗਨਲਜ...

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

Breaking News
ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਅਦਾਲਤਾਂ ਵਿੱਚ ਲੰਬਿਤ ਅਤੇ ਬੈਕਲਾਗ ਕੇਸਾਂ ਦਾ ਜਲਦ ਨਿਪਟਾਰਾ ਕਰਨ ਵਿੱਚ ਸਹਾਈ ਹੋਵੇਗੀ ਕਿਉਂਕਿ ਇਹ ਇੱਕ ਗੰਭੀਰ ਮੁੱਦਾ ਹੈ ਅਤੇ ਇਸ ਦੇ ਹੱਲ ਲਈ ਬਹੁ-ਪੱਖੀ ਪਹੁੰਚ ਦੀ ਲੋੜ ਹੈ। ਅਦਾਲਤਾਂ ਵਿੱਚ ਮੁਕੱਦਮਿਆਂ ਦਾ ਇੱਕ ਵੱਡਾ ਹਿੱਸਾ ਅਜਿਹੀਆਂ ਸੰਸਥਾਵਾਂ ਦੇ ਵਿਰੁੱਧ ਹੁੰਦਾ ਹੈ ਜੋ ਭਾਰਤ ਦੇ ਸੰਵਿਧਾਨ ਦੇ ਅਨੁਛੇਦ 12 ਵਿੱਚ ਰਾਜ ਦੀ ਪਰਿਭਾਸ਼ਾ ਦੇ ਅਧੀਨ ਆਉਂਦੀਆਂ ਹਨ, ਜਿਹਨਾਂ ਵਿੱਚ ਸਰਕਾਰ, ਜਨਤਕ ਖੇਤਰ ਦੇ ਅਦਾਰੇ, ਵਿਧਾਨਕ ਕਾਰਪੋਰੇਸ਼ਨਾਂ, ਸਰਕਾਰੀ ਕੰਪਨੀਆਂ ਆਦਿ ਅਤੇ ਅਜਿਹੀਆਂ ਹੋਰ ਸੰਸਥਾਵਾਂ ਸ਼ਾਮਲ ਹਨ। ਇਸ ਲਈ ਪੰਜਾਬ ਸਰਕਾਰ ਦੁਆਰਾ ਇਹ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ ਤਿਆਰ ਕੀਤੀ ਗਈ ਹੈ ਕਿਉਂਕਿ ਇਹ ਜਾਣਦੀ ਹੈ ਕਿ ਸਰਕਾਰ ਅਤੇ ਅਜਿਹੀਆਂ ਰਾਜ ਸੰਸਥਾ...

ਰਿਸ਼ਵਤ ਮੰਗਣ ਵਾਲੇ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Hot News
ਚੰਡੀਗੜ੍ਹ, 7 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਉਰਫ਼ ਕਾਲੂ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕੇਸ ਸਬੰਧੀ ਬੀਨੂ ਵਰਮਾ ਨਾਮੀ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਕੋਲ ਪਹੁੰਚ ਕੀਤੀ ਕਿ ਏ.ਐਨ.ਟੀ.ਐਫ. ਦੇ ਮੁਲਾਜ਼ਮਾਂ ਨਾਲ ਉਸਦੀ ਜਾਣਕਾਰੀ ਹੋਣ ਕਰਕੇ ਉਸਦੀ ਮਦਦ ਕਰ ਸ...

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ

Punjab News
ਚੰਡੀਗੜ੍ਹ, 7 ਨਵੰਬਰ : ਕਰਨਾਟਕ 'ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ 'ਤੇ ਆਮ ਆਦਮੀ ਪਾਰਟੀ 'ਆਪ' ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ ਨੇ ਸੈਂਪਲ ਫੇਲ ਕਿਸ ਤਰ੍ਹਾਂ ਕਰ ਦਿੱਤੇ? ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਰਨਾਟਕ ਨੇ ਪੰਜਾਬ ਦੇ ਚੌਲਾਂ ਨੂੰ ਲੈ ਕੇ ਜੋ ਕਿਹਾ ਹੈ, ਉਸ ਨੂੰ ਦੇਖਦਿਆਂ ਸਾਫ਼ ਜਾਪਦਾ ਹੈ ਕਿ ਪੰਜਾਬ ਖ਼ਿਲਾਫ਼ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਪੰਜਾਬ ਦਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਤੋਂ ਪਿੱਛੇ ਹੱਟ ਰਹੀ ਹੈ ਅਤੇ ਕਈ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਇਹ ਸਭ ਸਿਰਫ਼ ਪੰਜਾਬ ਵਿੱਚੋਂ ਝੋਨਾ ਨਾ ਖ਼ਰੀਦਣ ਦੇ ਬਹਾਨੇ ਹਨ। ਅਸਲ ਵਿੱਚ ਇਹ ਸਭ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਕੰਗ ਨੇ ਸਾਬਕਾ ਮੁੱਖ ਮੰਤਰੀ ...