Monday, October 5Malwa News
Shadow

Tag: breaking news

ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

Breaking News
ਚੰਡੀਗੜ੍ਹ, 7 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਈ ਅੱਤਵਾਦੀ ਘਟਨਾ ਦੀ ਜਵਾਬੀ ਕਾਰਵਾਈ ਵਿੱਚ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ 9 ਟਿਕਾਣਿਆਂ 'ਤੇ ਕੀਤੇ ਗਏ ਮਿਸਾਈਲ ਹਮਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੇ ਸਾਰੇ 140 ਕਰੋੜ ਲੋਕ, ਜਿਨ੍ਹਾਂ ਵਿੱਚ ਤਿੰਨ ਕਰੋੜ ਪੰਜਾਬੀਆਂ ਵੀ ਸ਼ਾਮਲ ਹਨ, ਭਾਰਤੀ ਫ਼ੌਜ 'ਤੇ ਮਾਣ ਮਹਿਸੂਸ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਦੋਂ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਹੈ, ਪੰਜਾਬੀਆਂ ਨੇ ਹਮੇਸ਼ਾ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਅੱਗੇ ਆਏ ਹਨ। ਇਸ ਵਾਰ ਵੀ ਅਸੀਂ ਪਾਕਿਸਤਾਨ ਨੂੰ ਜਵਾਬ ਦੇਣ ਲਈ ਤਿਆਰ ਹਾਂ।ਅਰੋੜਾ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਸੈਕੰਡ ਲਾਈਨ ਆਫ਼ ਡਿਫੈਂਸ ਵੀ ਪੂਰੀ ਤਰ੍ਹਾਂ ਤਿਆਰ ਹੈ। ਸੂਬੇ ਦੀ ਪੁਲਿਸ ਫੋਰਸ ਜੰਗ ਵਿੱਚ ਭਾਰਤੀ ਫ਼ੌਜ...

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ

Hot News
ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ ਹੋਣ ਨਾਲ ਸੂਬੇ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਵਰਗ ਦੀਆਂ ਔਰਤਾਂ ਲਈ 33% ਰਿਜ਼ਰਵੇਸ਼ਨ ਹੋਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ‘ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਸਰਕਾਰ ਦੀ ਲਿੰਗ-ਨਿਰਪੱਖ, ਸਮਾਨ ਸਮਾਜ ਬਣਾਉਣ ਵੱਲ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਨੀਤੀ ਔਰਤਾਂ ਦੀ ਸਰਕਾਰੀ ਪ੍ਰਸ਼ਾਸਨ ਅਤੇ ਨੀਤੀ-ਨਿਰਧਾਰਨ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਰਾਜ ਦੀ ਪ੍ਰਸ਼ਾਸਨਿਕ ਅਤੇ ਸਮਾਜਿਕ ਸੰਰਚਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹ...

Haryana Launches Statewide Mock Drill Under ‘Operation Abhyas’ to Strengthen Disaster Preparedness

English, Haryana
Chandigarh, May 7 : Haryana Chief Secretary Sh. Anurag Rastogi today chaired an important meeting to review the arrangements for the mock drill under 'Operation Abhyas,' which will be conducted across all 22 districts of Haryana at 4:00 pm today. In alignment with this exercise, the general public has been requested to switch off all lights in their homes from 7:50 pm to 8:00 pm as a part of the drill. During the meeting, Sh. Rastogi issued comprehensive directives to all Deputy Commissioners (DCs) and Superintendents of Police (SPs) regarding the operational aspects of the mock drill. He emphasized that the exercise would commence at key government installations, public sector units (PSUs), and other critical sites. DCs have been instructed to activate their civil defence systems as part ...

ਕੋਟਕਪੂਰਾ ਵਿਖੇ ਮੋਕ ਡਰਿੱਲ ਦਾ ਆਯੋਜਨ

Local
ਕੋਟਕਪੂਰਾ 7 ਮਈ : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਏ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਵਿੱਚ ਬਚਾਅ ਸਬੰਧੀ ਸਿਖਲਾਈ ਦੇਣ ਲਈ ਅੱਜ ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਵਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੋਟਕਪੂਰਾ ਵਿਖੇ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈ...

ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

Breaking News
ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਟਿ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼

Breaking News
ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ...
ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Hot News
ਚੰਡੀਗੜ੍ਹ, 7 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।...

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

Hot News
ਚੰਡੀਗੜ੍ਹ, 7 ਮਈ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰ...

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ

Hot News
ਚੰਡੀਗੜ੍ਹ, 6 ਮਈ : ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲਗਾਉਣ ਲਈ ਆਖਿਆ ਹੈ। ਇਸ ਲਈ ਸਾਰੇ ਦਫਤਰਾਂ ਦੀ ਜੀ.ਪੀ.ਐਸ. ਲੋਕੇਸ਼ਨ ਮਾਲ ਵਿਭਾਗ ਨੂੰ ਪਹੁੰਚਦੀ ਕੀਤੀ ਜਾਵੇ। ਸ. ਮੁੰਡੀਆਂ ਨੇ ਕਿਹਾ ਕਿ ਖਾਲੀ ਸਟੇਸ਼ਨਾਂ ਉਪਰ ਉਥੇ ਲੋੜੀਂਦੇ ਸਟਾਫ ਦੀ ਉਪਲੱਬਧਤਾ ਵਿੱਚੋਂ ਸੀਨੀਅਰਤਾ ਨੂੰ ਮੁੱਖ ਰੱਖ ਕੇ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਲਈ ਆਏ ਕਿਸੇ ਵੀ ਵਿਅਕਤੀ ਨੂੰ...

ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

Hot News
ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ ਸੈੱਟ ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥਾ ਵਿੱਚ ਦਹਿਸ਼ਤ ਫੈਲਾਉਣ...