ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ 'ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦ...








