ਕੱਲ ਸ਼ਾਮ 4.00 ਵੱਜਣਗੇ ਸਾਇਰਨ ਅਤੇ ਰਾਤ 10 ਵਜੇ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ
ਫਰੀਦਕੋਟ, 6 ਮਈ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗ...