ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ
ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਕਿ ਵਿਦੇਸ਼ ਤੋ...