55ਵੇਂ ਦਿਨ ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਪਾ ਸੈਂਟਰਾਂ, ਮੈਅ ਖਾਨਿਆਂ, ਸੈਲੂਨਾਂ, ਸੱਟਾ ਪੁਆਇੰਟਾਂ ਅਤੇ ਸਰਾਵਾਂ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਘੇਰਾਬੰਦੀ ਅਤੇ ਖੋਜ ਆਪ੍ਰੇਸ਼ਨ (ਕਾਸੋ) ਚਲਾਇਆ । ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਇਸ ਤਲਾਸ਼ੀ ਅਭਿਆਨ ਨੂੰ ਅੰਜਾਮ ਦੇਣ ਲਈ 2500 ਤੋਂ ਵੱਧ ਪੁਲਿਸ ਕਰਮੀਆਂ ਨੇ ਰਾਜ ਭਰ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਚੈਕਿੰਗ ਕੀਤੀ। ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ ਵੱਧ ਤੋਂ ਵੱਧ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਸੀ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮਨੁੱਖੀ ਅਧਿਕਾਰ ਅਤੇ ਕਾਨੂੰਨ ਵਿਵਸਥਾ ਨਰੇਸ਼ ਅਰੋੜਾ ਨੇ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਅੰਜਾਮ ਦੇਣ ਲਈ ਵਰਤਿਆ ਜਾ ਸਕਦਾ ਹੈ, ਪੰਜਾ...