ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਕਾਰਗਰ ਢੰਗ ਨਾਲ ਨਜ...