ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਰਗਰਮ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਜਸ਼ਨ ਸੰਧੂ ਵਾਸੀ ਪਿੰਡ 25 ਮਲ, ਜ਼ਿਲ੍ਹਾ ਸ੍ਰੀ ਗੰਗਾਨਗਰ, ਰਾਜਸਥਾਨ ਅਤੇ ਗੁਰਸੇਵਕ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਜਸ਼ਨ ਸੰਧੂ ਰਾਜਸਥਾਨ ਦੇ ਗੰਗਾਨਗਰ ਵਿੱਚ ਸਾਲ 2023 ਦੇ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਲਗਾਤਾਰ ਠਿਕਾਣੇ ਬਦਲ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਆਪਣੇ ਹੈਂਡਲਰਾਂ ਦੇ ਨਿਰ...