ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ
ਚੰਡੀਗੜ੍ਹ, 8 ਅਗਸਤ:ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਏ ਜਾ ਰਹੇ ਸਭ ਤੋਂ ਵੱਡੇ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਿਆ 'ਗੈਂਗਸਟਰਾਂ ਤੇ ਵਾਰ ' ਸਫਲਤਾਪੂਰਵਕ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ । ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਸੰਗਠਿਤ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤਬਾਹ ਕੀਤਾ ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ‘ਗੈਂਗਸਟਰਾਂ ’ਤੇ ਵਾਰ’ ਇੱਕ ਖ਼ੁਫ਼ੀਆ ਜਾਣਕਾਰੀ-ਆਧਾਰਿਤ ਅਭਿਆਨ ਹੈ, ਜਿਸ ਦਾ ਉਦੇਸ਼ ਨਿਸ਼ਾਨਾਬੱਧ ਕਾਰਵਾਈ, ਅੰਤਰਰਾਜੀ ਅਤੇ ਅੰਤਰਰਾਸ਼ਟਰੀ ਤਾਲਮੇਲ, ਵਿੱਤੀ ਜਾਂਚ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਰਾਹੀਂ ਸੰਗਠਿਤ ਅਪਰਾਧੀ ਗਿਰੋਹਾਂ ਦਾ ਮੁਕੰਮਲ ਸਫ਼ਾਇਆ ਕਰਨਾ ਹੈ।
ਇਸ ਮੌ...








